ਦਿੱਲੀ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਖੋਲ੍ਹੇਗੀ ਮੁਕੱਦਮਾ

ਦਿੱਲੀ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਖੋਲ੍ਹੇਗੀ ਮੁਕੱਦਮਾ

ਦਿੱਲੀ (ਵੀਓਪੀ ਬਿਊਰੋ) 2025 ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। 5 ਦਸੰਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਰਵਿੰਦ ਕੇਜਰੀਵਾਲ ’ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮੰਗੀ ਸੀ।

ਕੇਂਦਰੀ ਜਾਂਚ ਏਜੰਸੀ ਵੱਲੋਂ ਇਹ ਕਦਮ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸਬੰਧੀ ਜਾਂਚ ਤੋਂ ਕਈ ਮਹੀਨੇ ਬਾਅਦ ਉਠਾਇਆ ਗਿਆ ਹੈ। ਉੱਧਰ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਸਮੇਤ ‘ਆਪ’ ਦੇ ਹੋਰ ਆਗੂਆਂ ਨੇ ਲੈਫ਼ਟੀਨੈਂਟ ਗਵਰਨਰ ਵੱਲੋਂ ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੇ ਜਾਣ ਦੇ ਦਾਅਵਿਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਝੂਠ ਬੋਲ ਰਿਹਾ ਹੈ ਤੇ ਜੇ ਉਸ ਨੂੰ ਮਨਜ਼ੂਰੀ ਮਿਲੀ ਹੈ ਤਾਂ ਉਹ ਹੁਕਮਾਂ ਦੀ ਕਾਪੀ ਦਿਖਾਵੇ। ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਭਾਜਪਾ ਵੱਲੋਂ ਡਾ. ਅੰਬੇਡਕਰ ਦੇ ਕੀਤੇ ਅਪਮਾਨ ਤੋਂ ਧਿਆਨ ਵੰਡਾਉਣ ਦੀ ਕੋਸ਼ਿਸ਼ ਹੈ।

error: Content is protected !!