ਪੰਜਾਬ ‘ਚ ਸੁੱਕੀ ਠੰਡ ਦਾ ਪ੍ਰਕੋਪ, ਵਿਜ਼ੀਬਿਲਟੀ ਵੀ ਘੱਟ ਹੋਈ, ਇਸ ਦਿਨ ਪੈ ਸਕਦਾ ਹੈ ਮੀਂਹ
ਵੀਓਪੀ ਬਿਊਰੋ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।

ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਸਮੋਗ ਦੀ ਲਪੇਟ ‘ਚ ਇਸ ਯੈਲੋ ਚੇਤਾਵਨੀ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।



