ਥਾਣਿਆਂ ‘ਤੇ ਹਮਲਾ ਕਰਨ ਵਾਲੇ ਚੜ੍ਹੇ ਪੰਜਾਬ ਪੁਲਿਸ ਦੇ ਹੱਥੇ, ਯੂ.ਪੀ. ਤੋਂ ਲੱਭ ਕੇ ਤਿੰਨ ਜਾਣੇ ਮਾਰੇ ਜਾਨੋਂ
ਵੀਓਪੀ ਬਿਊਰੋ ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਪੁਲਿਸ ਚੌਕੀ ‘ਤੇ ਬੰਬ ਸੁੱਟਣ ਵਾਲੇ ਤਿੰਨ ਖਾਲਿਸਤਾਨੀ ਅੱਤਵਾਦੀਆਂ ਨੂੰ ਯੂਪੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਵਿੱਚ ਹੋਇਆ। ਇਸ ਮੁਕਾਬਲੇ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਕਾਰਨ ਤਿੰਨੋਂ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਕੋਲੋਂ 2 ਰਾਈਫਲਾਂ, 2 ਗਲੋਕ ਪਿਸਤੌਲਾਂ ਦੇ ਨਾਲ-ਨਾਲ ਵੱਡੀ ਮਾਤਰਾ ‘ਚ ਕਾਰਤੂਸ ਵੀ ਬਰਾਮਦ ਕੀਤੇ ਹਨ।





