UP ਚ ਪੰਜਾਬ ਪੁਲਿਸ ਨੇ ਕੀਤਾ ਇਨਕਾਉਂਟਰ, ਗੁਰਦਾਸਪੁਰ ਦੇ ਰਹਿਣ ਵਾਲੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਹਸਪਤਾਲ ਵਿੱਚ ਤਿੰਨਾਂ ਦੀ ਮੌਤ ਹੋ ਗਈ

ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਭਲੀਭੀਤ ਵਿੱਚ ਵੱਡੀ ਕਾਰਵਾਈ ਕਰਦਿਆਂ 3 ਨੌਜਵਾਨਾਂ ਦਾ ਇਨਕਾਉਂਟਰ ਕਰ ਦਿੱਤਾ। ਜਿਨ੍ਹਾਂ ਦਾ ਸਬੰਧ ਗੁਰਦਾਸਪੁਰ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ।

ਮੁਲਜ਼ਮਾਂ ਤੇ ਇਲਜ਼ਾਮ ਸੀ ਕਿ ਉਹ ਗੁਰਦਾਸਪੁਰ ਵਿੱਚ ਗ੍ਰਨੇਡ ਧਮਾਕੇ ਵਿੱਚ ਸ਼ਾਮਿਲ ਹਨ। ਇਸ ਇਨਕਾਉਂਟਰ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ UP ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਜਾਣਕਾਰੀ ਅਨੁਸਾਰ ਮੁਲਜ਼ਮਾਂ ਕੋਲੋਂ 2 AK ਰਾਇਫਲਾਂ ਅਤੇ 2 ਗਲੌਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਜਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਪੂਰਨਪੁਰ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪੁਲਿਸ ਚੌਂਕੀ ਤੇ ਸੁੱਟਿਆ ਸੀ ਗ੍ਰਨੇਡ

ਕੁੱਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਇੱਕ ਪੁਲਿਸ ਚੌਂਕੀ ਤੇ ਗ੍ਰਨੇਡ ਨਾਲ ਧਮਾਕਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ।

ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਹੀ ਇਸ ਜਵਾਬੀ ਕਾਰਵਾਈ ਕੀਤੀ ਹੈ। ਮਾਰੇ ਗਏ ਮੁਲਜ਼ਮਾਂ ਦਾ ਸਬੰਧ ਅੱਤਵਾਦੀ ਸੰਗਠਨ ਖਾਲਿਸਤਾਨ ਜਿੰਦਾਬਾਦ ਫੋਰਸ ਨਾਲ ਦੱਸਿਆ ਜਾ ਰਿਹਾ ਹੈ।

error: Content is protected !!