ਮੁਲਜ਼ਮਾਂ ਤੇ ਇਲਜ਼ਾਮ ਸੀ ਕਿ ਉਹ ਗੁਰਦਾਸਪੁਰ ਵਿੱਚ ਗ੍ਰਨੇਡ ਧਮਾਕੇ ਵਿੱਚ ਸ਼ਾਮਿਲ ਹਨ। ਇਸ ਇਨਕਾਉਂਟਰ ਵਿੱਚ ਪੰਜਾਬ ਪੁਲਿਸ ਤੋਂ ਇਲਾਵਾ UP ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਕੋਲੋਂ 2 AK ਰਾਇਫਲਾਂ ਅਤੇ 2 ਗਲੌਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ ਜਖ਼ਮੀ ਹੋਏ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਪੂਰਨਪੁਰ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਪੁਲਿਸ ਚੌਂਕੀ ਤੇ ਸੁੱਟਿਆ ਸੀ ਗ੍ਰਨੇਡ
ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਹੀ ਇਸ ਜਵਾਬੀ ਕਾਰਵਾਈ ਕੀਤੀ ਹੈ। ਮਾਰੇ ਗਏ ਮੁਲਜ਼ਮਾਂ ਦਾ ਸਬੰਧ ਅੱਤਵਾਦੀ ਸੰਗਠਨ ਖਾਲਿਸਤਾਨ ਜਿੰਦਾਬਾਦ ਫੋਰਸ ਨਾਲ ਦੱਸਿਆ ਜਾ ਰਿਹਾ ਹੈ।