ਮਰਨ ਵਾਲਿਆਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। 5 ਗੰਭੀਰ ਜ਼ਖ਼ਮੀਆਂ ਨੂੰ ਕਰੌਲੀ ਜ਼ਿਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਹਾਦਸਾ ਕਰੌਲੀ-ਗੰਗਾਪੁਰ ਰੋਡ ‘ਤੇ ਸਲੇਮਪੁਰ ਪਿੰਡ ਨੇੜੇ ਮੰਗਲਵਾਰ ਰਾਤ 8 ਵਜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਅਤੇ ਕਾਰ ਵਿਚਾਲੇ ਸਿੱਧੀ ਟੱਕਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਮਰਨ ਵਾਲੇ 5 ਲੋਕ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਸਨ, ਇਹ ਸਾਰੇ ਕਾਰ ਵਿਚ ਕੈਲਾਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ।