ਟਰੱਕ ਦਾ ਟਾਇਰ ਫਟਣ ਨਾਲ ਹੋਇਆ ਵੱਡਾ ਹਾਦਸਾ, 2 ਲੋਕਾਂ ਦੀ ਮੌ+ਤ

ਗੁਜਰਾਤ ਦੇ ਅਹਿਮਦਾਬਾਦ-ਰਾਜਕੋਟ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਵਲਾ-ਬਗੋਦਰਾ ਨੇੜੇ ਪਿੰਡ ਭਮਸਰਾ ਕੋਲ ਇੱਕ ਟਰੱਕ ਦਾ ਟਾਇਰ ਫਟਣ ਕਾਰਨ ਚਾਰ ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ ਗੱਡੀਆਂ ਵਿੱਚ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਹਾਦਸੇ ਕਾਰਨ ਟ੍ਰੈਫਿਕ ਜਾਮ ਹੋ ਗਿਆ। ਪੁਲਿਸ ਨੇ ਆਵਾਜਾਈ ਬਹਾਲ ਕਰਵਾਈ।

ਜਾਣਕਾਰੀ ਅਨੁਸਾਰ, ਇਹ ਹਾਦਸਾ ਭਾਮਸਰਾ ਪਿੰਡ ਬਾਵਲਾ-ਬਗੋਦਰਾ ਮੁੱਖ ਮਾਰਗ ’ਤੇ ਹੋਇਆ ਹੈ। ਇਸ ਪਿੰਡ ਨੇੜੇ ਬਾਵਲਾ ਵੱਲ ਜਾ ਰਹੇ ਕੱਪੜਿਆਂ ਨਾਲ ਭਰੇ ਟਰੱਕ ਦਾ ਟਾਇਰ ਫਟ ਗਿਆ।

ਟਾਇਰ ਫਟਣ ਕਾਰਨ ਟਰੱਕ ਬਾਵਲਾ ਤੋਂ ਬਗੋਦਰਾ ਜਾ ਰਹੇ ਦੂਜੇ ਟਰੱਕ ਨਾਲ ਟਕਰਾ ਗਿਆ। ਦੋ ਹੋਰ ਵਾਹਨ ਵੀ ਟੱਕਰ ਵਿੱਚ ਸ਼ਾਮਲ ਸਨ। ਟੱਕਰ ਤੋਂ ਬਾਅਦ ਗੱਡੀਆਂ ਨੂੰ ਅੱਗ ਲੱਗ ਗਈ। ਘਟਨਾ ਤੋਂ ਬਾਅਦ ਸਥਾਨਕ ਲੋਕ ਦੌੜ ਕੇ ਆਏ ਅਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

ਹਾਦਸੇ ਤੋਂ ਬਾਅਦ ਗੱਡੀਆਂ ਨੂੰ ਲੱਗੀ ਅੱਗ

ਹਾਦਸੇ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਕੇ ਪੁਲਿਸ ਪਹੁੰਚ ਗਈ। ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਹਾਲਾਂਕਿ ਅੱਗ ਦੀ ਲਪੇਟ ‘ਚ ਆ ਕੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

error: Content is protected !!