ਭੈਣ ਦੇ ਸਿਰ ਚ ਬੇਸਬਾਲ ਮਾਰਕੇ ਭਰਾ ਨੇ ਕੀਤਾ ਕ+ਤ+ਲ, ਭਰਾ ਕਰਦਾ ਸੀ ਚਰਿੱਤਰ ਤੇ ਸ਼ੱਕ

ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿੱਚ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ ਜਿੱਥੇ ਕਿਸੇ ਗੱਲ ਨੂੰ ਲੈ ਕੇ ਭੈਣ-ਭਰਾ ਵਿਚ ਟਕਰਾਅ ਹੋ ਗਿਆ ਜਿਸ ਤੋਂ ਬਾਅਦ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿਤਾ।

ਫ਼ਿਲਹਾਲ ਮੌਕੇ ’ਤੇ ਪੁਲਿਸ ਕਰ ਰਹੀ ਹੈ ਤਫਤੀਸ਼ , ਦੋਸ਼ੀ ਭਰਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।  ਜਾਣਕਾਰੀ ਮੁਤਾਬਿਕ ਲੜਕੀ ਦੀ ਉਮਰ 20 ਸਾਲ ਦੀ ਸੀ ਅਤੇ ਭਰਾ ਉਸ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਮੌਕੇ ‘ਤੇ ਪਹੁੰਚੀ ਥਾਣਾ ਸਮਾਲਸਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਨਾਨੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਭੈਣ-ਭਰਾਵਾਂ ਵਿੱਚ ਬਹੁਤ ਪਿਆਰ ਸੀ, ਪਤਾ ਨਹੀਂ ਕੀ ਹੋਇਆ, ਜਿਸ ਕਾਰਨ ਭਰਾ ਨੇ ਦਰਵਾਜ਼ਾ ਬੰਦ ਕਰ ਕੇ ਉਸ ਦੀ ਭੈਣ ਦੀ ਕੁੱਟਮਾਰ ਕਰਨ ਲੱਗਾ, ਜਿਸ ਕਾਰਨ ਭੈਣ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਜਨਕ ਰਾਜ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ ਹੈ।

ਅਸੀਂ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਭਰਾ ਆਪਣੀ ਭੈਣ ਦੇ ਚਰਿੱਤਰ ਉੱਤੇ ਸ਼ੱਕ ਕਰਦਾ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ।

error: Content is protected !!