ਆਪਣੇ ਮਾਲਕ ਨੂੰ ਹੀ ਗੈਂ+ਗਸ+ਟਰਾਂ ਦੇ ਨਾਂਅ ਦੀ ਧਮਕੀ ਦੇ ਕੇ ਮੰਗ ਰਹੇ ਸੀ 60 ਲੱਖ ਰੁਪਏ, ਇਦਾਂ ਖੁੱਲ੍ਹਿਆ ਭੇਤ

ਆਪਣੇ ਮਾਲਕ ਨੂੰ ਹੀ ਗੈਂ+ਗਸ+ਟਰਾਂ ਦੇ ਨਾਂਅ ਦੀ ਧਮਕੀ ਦੇ ਕੇ ਮੰਗ ਰਹੇ ਸੀ 60 ਲੱਖ ਰੁਪਏ, ਇਦਾਂ ਖੁੱਲ੍ਹਿਆ ਭੇਤ

Punjab, moga, crime, news

ਵੀਓਪੀ ਬਿਊਰੋ- ਮੋਗਾ ਵਿੱਚ ਇੱਕ ਦੁਕਾਨਦਾਰ ਤੋਂ 60 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਚਾਰ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮਾਂ ਨੇ ਗੈਂਗਸਟਰ ਅਰਸ਼ ਡੱਲਾ ਦਾ ਨਾਂ ਲੈ ਕੇ ਦੁਕਾਨਦਾਰ ਨੂੰ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਸੀ। ਮੁਲਜ਼ਮਾਂ ਨੇ ਦੁਕਾਨਦਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਖਾਸ ਗੱਲ ਇਹ ਹੈ ਕਿ ਚਾਰੋਂ ਦੋਸ਼ੀ ਦੁਕਾਨ ਮਾਲਕ ਦੀ ਦੁਕਾਨ ‘ਤੇ ਕੰਮ ਕਰਦੇ ਸਨ। ਇਸ ਲਈ ਚਾਰਾਂ ਮੁਲਜ਼ਮਾਂ ਨੇ ਆਪਣੇ ਹੀ ਬੌਸ ਨੂੰ ਲੁੱਟਣ ਦੀ ਯੋਜਨਾ ਬਣਾਈ ਸੀ।

ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਕਬੀਰ ਨਗਰ ਮੋਗਾ, ਕਰਨ ਕੁਮਾਰ ਵਾਸੀ ਸਰਦਾਰ ਨਗਰ ਮੋਗਾ, ਸੰਦੀਪ ਸਿੰਘ ਵਾਸੀ ਮੋਗਾ ਅਤੇ ਸੋਨੂੰ ਕੁਮਾਰ ਵਾਸੀ ਮੁਕਤਸਰ ਵਜੋਂ ਹੋਈ ਹੈ। ਮੁਲਜ਼ਮ ਸੋਨੂੰ ਕੁਮਾਰ ਮੋਗਾ ਦੇ ਅਕਾਲਸਰ ਰੋਡ ’ਤੇ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਚਾਰੋਂ ਮੁਲਜ਼ਮ ਸ਼ਿਕਾਇਤਕਰਤਾ ਦੁਕਾਨ ਮਾਲਕ ਦੀ ਦੁਕਾਨ ’ਤੇ ਕੰਮ ਕਰਦੇ ਸਨ। ਮੁਲਜ਼ਮਾਂ ਕੋਲੋਂ ਧਮਕੀਆਂ ਦੇਣ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਮੁਲਜ਼ਮ ਕਰਨ ਕੁਮਾਰ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ।

ਚਾਰਾਂ ਮੁਲਜ਼ਮਾਂ ਨੇ ਮੋਗਾ ਦੇ ਦੁਕਾਨਦਾਰ ਨੂੰ ਫੋਨ ’ਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ 60 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਨੇ ਦੁਕਾਨ ਮਾਲਕ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਤੋਂ ਬਾਅਦ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਐੱਸਪੀਡੀ ਬਲਕਿਸ਼ਨ ਸਿੰਗਲਾ ਨੇ ਦੱਸਿਆ ਕਿ 16 ਦਸੰਬਰ ਨੂੰ ਉਸ ਦੇ ਮੋਬਾਈਲ ਨੰਬਰ ’ਤੇ ਕਿਸੇ ਅਣਪਛਾਤੇ ਨੰਬਰ ਨੇ ਮੋਗਾ ਦੇ ਇੱਕ ਦੁਕਾਨਦਾਰ ਨੂੰ ਗੈਂਗਸਟਰ ਅਰਸ਼ ਡੱਲਾ ਦੇ ਨਾਂ ’ਤੇ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ 60 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਦੁਕਾਨ ਮਾਲਕ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ 26 ਦਸੰਬਰ ਨੂੰ ਥਾਣਾ ਸਦਰ ਵਿੱਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

error: Content is protected !!