ਖੁਸ਼ੀਆਂ ਬਦਲੀਆਂ ਮਾਤਮ ਚ, ਧੀ ਦੇ ਵਿਆਹ ਦਾ ਕਾਰਡ ਵੰਡਣ ਜਾ ਰਹੇ ਮਾਪੇ ਹੋਏ ਹਾਦਸੇ ਦਾ ਸ਼ਿਕਾਰ

ਫ਼ਿਰੋਜ਼ਪੁਰ ਦੇ ਪਿੰਡ ਗਿੱਲ ਨਜ਼ਦੀਕ ਧੀ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਵੱਡਾ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਕ ਪਰਿਵਾਰ ਨੇ ਘਰ ‘ਚ ਧੀ ਦਾ ਵਿਆਹ ਰਖਿਆ ਹੋਇਆ ਹੈ। ਉਹ ਅਪਣੇ ਸਾਕ-ਸਬੰਧੀਆਂ ਨੂੰ ਕਾਰਡ ਵੰਡਣ ਲਈ ਮੋਟਰਸਾਈਕਲ ‘ਤੇ ਜਾ ਰਹੇ ਸਨ।

ਪਿੰਡ ਗਿੱਲ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਗ਼ਲਤ ਸਾਈਡ ਤੋਂ ਆ ਰਹੀ ਇਕ ਕਾਰ ਨੇ ਟੱਕਰ ਮਾਰ ਦਿਤੀ। ਇਸ ਦੌਰਾਨ ਕੁੜੀ ਦੇ ਮਾਂ-ਪਿਉ ਸਣੇ 3 ਲੋਕ ਗੰਭੀਰ ਜ਼ਖ਼ਮੀ ਹੋ ਗਏ।

ਜ਼ਖ਼ਮੀ ਹੋਏ ਲੋਕਾਂ ਦੇ ਰਿਸ਼ਤੇਦਾਰ ਗੁਰਮੀਤ ਸਿੰਘ ਨੇ ਦਸਿਆ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਕਾਰ ਮੋਟਰਸਾਈਕਲ ਸਵਾਰਾਂ ਨੂੰ ਦਰੜਦੀ ਹੋਈ ਖੇਤਾਂ ‘ਚ ਲੱਗੇ ਇਕ ਦਰੱਖ਼ਤ ‘ਚ ਜਾ ਵੱਜੀ।

ਭਿਆਨਕ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਗੁਰਮੀਤ ਸਿੰਘ ਨੇ ਦਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

error: Content is protected !!