ਸਾਬਕਾ PM ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ

ਸਾਬਕਾ PM ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ

ਵੀਓਪੀ ਬਿਊਰੋ-Dr. Manmohan Singh

ਭਾਰਤ ਦੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਮਨਮੋਹਨ ਸਿੰਘ (92) ਦਾ ਅੰਤਿਮ ਸੰਸਕਾਰ ਅੱਜ/ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਤਿਰੰਗੇ ‘ਚ ਲਪੇਟਿਆ ਉਨ੍ਹਾਂ ਦਾ ਮ੍ਰਿਤਕ ਸਰੀਰ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਰੱਖਿਆ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਕਈ ਪਾਰਟੀਆਂ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਨੇ ਸਿੰਘ ਦੀ ਯਾਦ ਵਿੱਚ ਸ਼ੋਕ ਮਤਾ ਪਾਸ ਕੀਤਾ। ਦੇਸ਼ ਵਿੱਚ 1 ਜਨਵਰੀ 2025 ਤੱਕ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਪੀਐਮ ਮੋਦੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਡਾ. ਸਿੰਘ ਦਾ ਦੇਹਾਂਤ ਦੇਸ਼ ਲਈ ਵੱਡਾ ਘਾਟਾ ਹੈ। ਵੰਡ ਵੇਲੇ ਭਾਰਤ ਆ ਕੇ ਬਹੁਤ ਕੁਝ ਗੁਆਉਣ ਦੇ ਬਾਵਜੂਦ ਉਸ ਨੇ ਕਈ ਪ੍ਰਾਪਤੀਆਂ ਕੀਤੀਆਂ। ਉਸ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਖਾਉਂਦਾ ਹੈ ਕਿ ਕਿਵੇਂ ਮੁਸੀਬਤਾਂ ਤੋਂ ਉੱਪਰ ਉੱਠ ਕੇ ਮਹਾਨ ਉਚਾਈਆਂ ਨੂੰ ਹਾਸਲ ਕਰਨਾ ਹੈ। ਉਨ੍ਹਾਂ ਨੂੰ ਹਮੇਸ਼ਾ ਇੱਕ ਦਿਆਲੂ ਵਿਅਕਤੀ, ਇੱਕ ਵਿਦਵਾਨ ਅਰਥ ਸ਼ਾਸਤਰੀ ਅਤੇ ਸੁਧਾਰਾਂ ਨੂੰ ਸਮਰਪਿਤ ਨੇਤਾ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦਾ ਜੀਵਨ ਇਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਸੀ।’ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਦਾ ਪ੍ਰੋਗਰਾਮ ਰੱਦ ਕਰ ਦਿੱਤਾ।

error: Content is protected !!