ਘੋੜਾ ਟਰਾਲੇ ਹੇਠਾਂ ਆਏ 2 ਦੋਸਤ, ਇੱਕ ਦੀ ਮੌ+ਤ, ਦੂਜਾ ਲੜ ਰਿਹਾ ਜ਼ਿੰਦਗੀ ਲਈ ਜੰਗ

ਘੋੜਾ ਟਰਾਲੇ ਹੇਠਾਂ ਆਏ 2 ਦੋਸਤ, ਇੱਕ ਦੀ ਮੌ+ਤ, ਦੂਜਾ ਲੜ ਰਿਹਾ ਜ਼ਿੰਦਗੀ ਲਈ ਜੰਗ

 

ਮੋਗਾ (ਵੀਓਪੀ ਬਿਊਰੋ) Punjab, moga, crime, news ਬੀਤੀ ਦੇਰ ਰਾਤ ਬਾਘਾਪੁਰਾਣਾ ਵਿੱਚ ਵਾਪਰੇ ਸੜਕ ਹਾਦਸਾ ਦੌਰਾਨ ਘੋੜੇ ਟਰਾਲੇ ਦੇ ਥੱਲੇ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਬੀਤੀ ਦੇਰ ਰਾਤ ਮੋਗਾ ਜ਼ਿਲ੍ਹਾ ਦੇ ਕਸਬਾ ਬਾਘਾਪੁਰਾਣਾ ਦੇ ਮੇਨ ਚੌਂਕ ‘ਚ ਇਕ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਇਕ ਘੋੜਾ ਟਰਾਲੇ ਨਾਲ ਟੱਕਰ ਹੋ ਗਈ, ਜਿਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਮੋਟਰਸਾਈਕਲ ਸਵਾਰ ਨੌਜਵਾਨ ਟਰਾਲੇ ਦੇ ਟਾਇਰਾਂ ਹੇਠ ਆ ਗਿਆ, ਜਿਸ ਕਾਰਨ ਉਸ ਦਾ ਸਿਰ ਕੁਚਲਿਆ ਗਿਆ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਤੇ ਘੋੜਾ ਟਰਾਲਾ ਤੇ ਚਾਲਕ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੀੜਤ ਪਰਿਵਾਰਾਂ ਵੱਲੋਂ ਚੌਂਕ ‘ਚ ਧਰਨਾ ਦੇ ਕੇ ਆਪਣਾ ਰੋਸ ਜ਼ਾਹਿਰ ਕੀਤਾ।

ਇਸੇ ਤਰ੍ਹਾਂ ਇੱਕ ਦੂਜੇ ਮਾਮਲੇ ਵਿੱਚੋੰ ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਮਹਿਲਾ ਸਮੇਤ ਕੁੱਲ ਅੱਠ ਨਸ਼ਾ ਤਸਕਰਾਂ ਨੂੰ 430 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੋਗਾ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਹੱਥ ਲੱਗੀ ਜਦੋਂ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਇੱਕ ਮਹਿਲਾ ਸਮੇਤ ਕੁੱਲ ਅੱਠ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 430 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਜਾਣਕਾਰੀ ਦਿੰਦਿਆਂ ਹੋਇਆਂ ਡੀਐੱਸਪੀ (ਡੀ) ਲਵਦੀਪ ਸਿੰਘ ਨੇ ਕਿਹਾ ਕਿ ਸੀਆਈਏ ਸਟਾਫ ਮਹਿਣਾ ਪੁਲਿਸ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਜਦੋਂ ਆਪਣੀ ਪੁਲਿਸ ਪਾਰਟੀ ਨਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸੀ ਤਾਂ ਇਕ ਮੁਖਬਰ ਨੇ ਉਹਨਾਂ ਨੂੰ ਸੂਚਨਾ ਦਿੱਤੀ ਕਿ ਹਰਵਿੰਦਰ ਸਿੰਘ ਉਰਫ ਹੈਰੀ ਵਾਸੀ ਜਿਲਾ ਅੰਮ੍ਰਿਤਸਰ ਸਾਹਿਬ ਅਤੇ ਸੋਨੂ ਵਾਸੀ ਜਿਲਾ ਅੰਮ੍ਰਿਤਸਰ ਸਾਹਿਬ ਇਹ ਦੋਨੋਂ ਹੀਰੋਇਨ ਵੇਚਣ ਦਾ ਧੰਦਾ ਕਰਦੇ ਹਨ। ਇਹ ਦੋਨੋਂ ਅੱਜ ਲਲਿਹਾਣੀ ਪਿੰਡ ਦਾਣਾ ਮੰਡੀ ਵਿੱਚ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਪੁਲਿਸ ਪਾਰਟੀ ਨੇ ਉਨਾ ਉਪਰ ਰੇਡ ਕੀਤੀ ਤਾਂ ਉਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਧਰਮਕੋਟ ਦੀ ਪੁਲਿਸ ਨੇ ਇੱਕ ਮਹਿਲਾ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੀ ਗਈ ਮਹਿਲਾ ਪਿੰਡ ਨੂਰਪੁਰ ਹਕੀਮਾਂ ਦੇ ਨਾਲ ਸਬੰਧ ਰੱਖਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਬਾਘਾਪਣਾ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚੋਂ ਕੁਲ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 80 ਗ੍ਰਾਮ ਹੀਰੋਇਨ ਅਤੇ ਥਾਣਾ ਧਰਮਕੋਟ ਦੀ ਪੁਲਿਸ ਨੇ ਪਰਮਜੀਤ ਕੌਰ ਵਾਸੀ ਨੂਰਪੁਰ ਹਕੀਮਾਂ ਜ਼ਿਲਾ ਮੋਗਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 15 ਗ੍ਰਾਮ ਹੀਰੋਇਨ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਉਰਫ ਜੱਸਾ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੀਰੋਇਨ ਅਤੇ ਥਾਣਾ ਬਧਨੀ ਕਲਾਂ ਪੁਲਿਸ ਨੇ ਬਲਜੀਤ ਸਿੰਘ ਉਰਫ ਮਿੰਟੂ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 15 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਇਹਨਾਂ ਕੋਲੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਖੁਲਾਸੇ ਹੋ ਸਕਣ।

error: Content is protected !!