ਤੇਜ਼ ਰਫ਼ਤਾਰ ਕਾਰ ਨੇ ਮਾਰੀ ਈ ਰਿਕਸ਼ਾ ਨੂੰ ਟੱਕਰ, ਦਰਾਣੀ ਜੇਠਾਣੀ ਦੀ ਮੌ+ਤ

ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।

ਮ੍ਰਿਤਕ ਔਰਤਾਂ ਦੀ ਪਛਾਣ ਨੀਲਮ ਕੁਮਾਰੀ (30 ਸਾਲ) ਪਤਨੀ ਕੁਲਵਿੰਦਰ ਸਿੰਘ ਅਤੇ ਸੀਮਾ ਰਾਣੀ (27 ਸਾਲ) ਪਤਨੀ ਮਲਕੀਤ ਸਿੰਘ ਵਾਸੀ ਗੁਰੂ ਰਵਿਦਾਸ ਨਗਰ, ਜਲੰਧਰ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਔਰਤਾਂ ਜੇਠਾਣੀ ਅਤੇ ਦਰਾਣੀ ਸਨ।

ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸੂਚਨਾ ਮਿਲੀ ਸੀ ਕਿ ਇੱਕ ਤੇਜ਼ ਰਫ਼ਤਾਰ ਪੋਲੋ ਕਾਰ ਨੇ ਹਮੀਰਾ ਅਤੇ ਸੁਭਾਨਪੁਰ ਵਿਚਕਾਰ ਅੱਗੇ ਜਾ ਰਹੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਈ-ਰਿਕਸ਼ਾ ਚਾਲਕ ਅਤੇ ਇਕ ਬੱਚਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

error: Content is protected !!