ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਵਰਨਾ ਗੱਡੀ ਵਿੱਚ ਸਵਾਰ ਹੋ ਕੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਉਸ ਦੀ ਗੱਡੀ ਪਹਿਲਾ ਡਿਵਾਈਡਰ ਨਾਲ ਟਕਰਾਈ ਉਸ ਤੋਂ ਬਾਅਦ ਟੱਪ ਕੇ ਦੂਸਰੀ ਤਰਫ਼ ਤੋਂ ਆ ਰਹੀ ਇੱਕ ਕਾਰ ਨਾਲ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ।
ਇਸ ਹਾਦਸੇ ਵਿੱਚ ਪਾਰਟੀ ਤੋਂ ਪਰਤ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਸ਼ਨਾਖਤ ਫਿਲੌਰ ਦੇ ਪਿੰਡ ਮਹਿਸੋਮਪੁਰ ਦੇ ਰਹਿਣ ਵਾਲੇ ਪੰਕਜ ਵਜੋਂ ਹੋਈ ਹੈ।
ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਉੱਥੇ ਹੀ ਦੂਜੇ ਮ੍ਰਿਤਕ ਦੀ ਪਛਾਣ ਦੀਪਕ ਬੱਗਾ ਵਜੋਂ ਹੋਈ ਹੈ।
ਦੀਪਕ ਜਲੰਧਰ ਦਾ ਰਹਿਣ ਵਾਲਾ ਸੀ ਤੇ ਟੈਕਸੀ ਡ੍ਰਾਈਵਰ ਵਜੋਂ ਕੰਮ ਕਰਦਾ ਸੀ।