ਬਸਪਾ ਦੇ ਸਾਬਕਾ ਪ੍ਰਧਾਨ ਗੜ੍ਹੀ ਨੇ ਫੜਿਆ ਝਾੜੂ, ਮੁੱਖ ਮੰਤਰੀ ਨੇ ਕੀਤਾ ਪਾਰਟੀ ‘ਚ ਸ਼ਾਮਲ

ਬਸਪਾ ਦੇ ਸਾਬਕਾ ਪ੍ਰਧਾਨ ਗੜ੍ਹੀ ਨੇ ਫੜਿਆ ਝਾੜੂ, ਮੁੱਖ ਮੰਤਰੀ ਨੇ ਕੀਤਾ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ (ਵੀਓਪੀ ਬਿਊਰੋ) Aap, BSP, Punjab ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀ ਸਿਆਸਤ ਵਿੱਚ ਫਿਰ ਤੋਂ ਉਲਟਫੇਰ ਕਰ ਦਿੱਤਾ ਹੈ। ਬਸਪਾ ਤੋਂ ਬਰਖਾਸਤ ਚੱਲ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਜੁਆਇੰਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕੀਤੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ।

ਦਰਅਸਲ, ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਜਸਬੀਰ ਸਿੰਘ ਗੜ੍ਹੀ 2019 ਤੋਂ ਬਸਪਾ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਉਨ੍ਹਾਂ ਦੀ ਪ੍ਰਧਾਨਗੀ ਹੇਠ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਇਸ ਚੋਣ ਵਿੱਚ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਸੀ। ਉਨ੍ਹਾਂ ਦੀ ਪ੍ਰਧਾਨਗੀ ਹੇਠ ਬਸਪਾ ਜਨਰਲ ਸਕੱਤਰ ਨਛੱਤਰ ਪਾਲ ਸਿੰਘ ਨਵਾਂਸ਼ਹਿਰ ਤੋਂ ਜੇਤੂ ਰਹੇ। ਇਸ ਦੇ ਨਾਲ ਹੀ ਉਹ ਖੁਦ ਫਗਵਾੜਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਉਹ 31232 ਵੋਟਾਂ (24.41%) ਨਾਲ ਤੀਜੇ ਸਥਾਨ ‘ਤੇ ਰਹੇ।

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਬਾਅਦ ਪਾਰਟੀ ਹਾਈਕਮਾਂਡ ਵੱਲੋਂ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਹ ਹੁਕਮ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਜਾਰੀ ਕੀਤਾ ਸੀ।

error: Content is protected !!