ਸਰਪੰਚ ਤੇ ਮਨੂ ਭਾਕਰ ਸਣੇ ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਇਸ ਸਾਲ ਦਾ ਖੇਡ ਰਤਨ ਪੁਰਸਕਾਰ

ਸਰਪੰਚ ਤੇ ਮਨੂ ਭਾਕਰ ਸਣੇ ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਇਸ ਸਾਲ ਦਾ ਖੇਡ ਰਤਨ ਪੁਰਸਕਾਰ

Khail ratan, player, India, sports

ਨਵੀਂ ਦਿੱਲੀ (ਵੀਓਪੀ ਬਿਊਰੋ) ਭਾਰਤ ਸਰਕਾਰ ਵੱਲੋਂ ਚੜਦੇ ਸਾਲ ਹੀ ਖਿਡਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਇਸ ਸਾਲ ਦਿੱਤੇ ਜਾਣ ਵਾਲੇ ਖੇਡ ਰਤਨ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਮਹਾਨ ਪੁਰਸਕਾਰ ਲਈ ਚਾਰ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।

ਦੱਸ ਦੇਈਏ ਕਿ ਭਾਰਤ ਸਰਕਾਰ ਨੇ ਮਨੂ ਭਾਕਰ ਅਤੇ ਡੀ ਗੁਕੇਸ਼ ਸਮੇਤ 4 ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।

ਮਨੂ ਅਤੇ ਗੁਕੇਸ਼ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਖੇਡ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸਰਕਾਰ ਦੀ ਜਾਂਚ ਦੇ ਆਧਾਰ ‘ਤੇ ਖਿਡਾਰੀਆਂ, ਕੋਚਾਂ, ਯੂਨੀਵਰਸਿਟੀਆਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ।

 

 

error: Content is protected !!