Skip to content
Tuesday, January 7, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
January
4
ਕਿਸਾਨ ਮਹਾਂਪੰਚਾਇਤ, ਅਲਰਟ ਤੇ ਹਰਿਆਣਾ ਪੁਲਿਸ, ਸੁਰੱਖਿਆ ਬਲਾਂ ਦੀਆਂ 21 ਕੰਪਨੀਆਂ ਤਾਇਨਾਤ
Latest News
National
Punjab
ਕਿਸਾਨ ਮਹਾਂਪੰਚਾਇਤ, ਅਲਰਟ ਤੇ ਹਰਿਆਣਾ ਪੁਲਿਸ, ਸੁਰੱਖਿਆ ਬਲਾਂ ਦੀਆਂ 21 ਕੰਪਨੀਆਂ ਤਾਇਨਾਤ
January 4, 2025
Voice of Punjab
ਵੀਓਪੀ ਬਿਊਰੋ : ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।
ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ਨੂੰ ਹਾਈ ਅਲਰਟ ‘ਤੇ ਰੱਖਿਆ ਹੈ ਅਤੇ ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ। ਸਰਹੱਦ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ.ਐਸ.ਪੀਜ਼ ਵੀ ਡਿਊਟੀ ‘ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ। ਮਹਾਪੰਚਾਇਤ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਪੁਲਿਸ ਨਜ਼ਰ ਰੱਖ ਰਹੀ ਹੈ।
ਕਿਸਾਨ ਆਗੂ ਡੱਲੇਵਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇੰਝ ਲੱਗਦਾ ਹੈ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਦੀ ਭਾਸ਼ਾ ਬੋਲ ਰਹੀ ਹੈ। ਡੱਲੇਵਾਲ ਨੇ ਕਿਹਾ ਕਿ ਇੱਕ ਪਾਸੇ ਤਾਂ ਸੁਪਰੀਮ ਕੋਰਟ ਕਿਸਾਨਾਂ ਨਾਲ ਹਮਦਰਦੀ ਜਤਾ ਰਹੀ ਹੈ। ਤਾਂ ਦੂਜੇ ਪਾਸੇ ਉਹ ਸਰਕਾਰ ਨੂੰ ਸਖ਼ਤੀ ਦੇ ਹੁਕਮ ਦੇ ਰਹੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਕਮੇਟੀ ਕੋਲ ਕੋਈ ਹਾਈਪਾਵਰ ਨਹੀਂ ਹੈ। ਕਮੇਟੀ ਨੇ ਆਪਣੀਆਂ ਸਿਫਾਰਸਾਂ ਕੋਰਟ ਸਾਹਮਣੇ ਰੱਖ ਦਿੱਤੀਆਂ ਹਨ। ਉਹਨਾਂ ਕਿਹਾ ਕਿ ਜੋ ਉਹਨਾਂ ਦੀਆਂ ਮੰਗਾਂ ਹਨ ਉਹ ਸੁਪਰੀਮ ਕੋਰਟ ਪੂਰੀਆਂ ਨਹੀਂ ਕਰ ਸਕਦੀ। ਇਹ ਮੰਗਾਂ ਕੇਂਦਰ ਦੀ ਸ਼ਕਤੀ ਅਧੀਨ ਹਨ ਜਿਨ੍ਹਾਂ ਨੂੰ ਨਾ ਸੂਬਾ ਸਰਕਾਰ ਪੂਰੀਆਂ ਸਕਦੀ ਹੈ ਨਾ ਕੋਰਟ, ਇਸ ਨੂੰ ਸਿਰਫ਼ ਕੇਂਦਰ ਹੀ ਪੂਰੀਆਂ ਕਰ ਸਕਦੀ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਫਿਲਹਾਲ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਸੁਪਰੀਮ ਕੋਰਟ ਵੱਲੋਂ ਜੋ ਵੀ ਹੁਕਮ ਜਾਰੀ ਕੀਤੇ ਜਾਣਗੇ। ਉਹ ਉਸਦਾ ਪਾਲਣ ਕਰਨਗੇ।
Post navigation
ਰੋਹਿਤ ਸ਼ਰਮਾ ਨੇ ਆਪਣੇ ਸੰਨਿਆਸ ਨੂੰ ਲੈ ਕੇ ਕੀਤਾ ਵੱਡਾ ਐਲਾਨ
ਕੋਟ ਅਤੇ ਜੈਕਟਾਂ ਨੂੰ ਬਿਨਾਂ ਧੋਤੇ ਇਸ ਤਰ੍ਹਾਂ ਕਰੋ ਸਾਫ਼, ਨਹੀਂ ਹੋਣਗੀਆਂ ਖਰਾਬ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us