ਧੁੰਦ ਦੇ ਕਹਿਰ ਵਿਚਾਲੇ ਤੂਫਾਨ ਨਾਲ ਮੀਂਹ ਦਾ ਅਲਰਟ, ਸੜਕਾਂ ‘ਤੇ ਵਿਜ਼ੀਬਿਲਟੀ ਹੋਈ ਜ਼ੀਰੋ

ਪੂਰਾ ਪੰਜਾਬ ਅੱਜ ਵੀ ਧੁੰਦ ਦੀ ਲਪੇਟ ਵਿਚ ਲਿਪਟਿਆ ਹੋਇਆ ਹੈ। ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੇ ਕਈ ਥਾਵਾਂ ‘ਤੇ 10 ਮੀਟਰ ਤੱਕ ਹੈ, ਜਿਸ ਕਾਰਨ ਸੜਕਾਂ ‘ਤੇ ਵਾਹਨ ਵੀ ਰੇਂਗਦੇ ਹੋਏ ਨਜ਼ਰ ਆ ਰਹੇ ਹਨ। ਕੜਾਕੇ ਦੀ ਪੈ ਰਹੀ ਠੰਢ ਤੇ ਸੀਤ ਲਹਿਰ ਵਿਚਾਲੇ ਮੌਸਮ ਵਿਭਾਗ ਨੇ 5-6 ਜਨਵਰੀ ਨੂੰ ਤੂਫਾਨ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਹਾਲਾਂਕਿ ਦੋ ਦਿਨਾਂ ਤੋਂ ਦੁਪਹਿਰ ਵੇਲੇ ਸੂਰਜ ਦੇਵਤਾ ਦੇ ਦਰਸ਼ਨ ਤਾਂ ਹੋਏ ਪਰ ਇਹ ਰਾਹਤ ਵੀ ਹੁਣ ਖਤਮ ਹੋ ਜਾਵੇਗਾੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਧੁੰਦ ਦਾ ਕਹਿਰ ਤੇਜ਼ੀ ਨਾਲ ਫੈਲਦਾ ਨਜ਼ਰ ਆਵੇਗਾ।

ਹਾਲਾਂਕਿ ਦੁਪਹਿਰ ਵੇਲੇ ਸੂਰਜ ਨਿਕਲਣ ਦੇ ਬਾਵਜੂਦ ਜਲੰਧਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਦਾ ਕਹਿਰ ਬਣਿਆ ਰਿਹਾ।

ਮੌਸਮ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਨਾਲ ਹੀ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਚੱਲਣ ਦਾ ਖਤਰਾ ਹੈ ਅਤੇ ਇਸ ਦੌਰਾਨ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਪੇਂਡੂ ਖੇਤਰਾਂ ਅਤੇ ਛੋਟੇ ਸ਼ਹਿਰਾਂ ਵਿੱਚ ਵਿਸ਼ੇਸ਼ ਸਾਵਧਾਨੀ ਦੀ ਸਲਾਹ ਦਿੱਤੀ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਹਾਲ ਹੀ ‘ਚ ਹੋਈ ਬਾਰਸ਼ ਤੋਂ ਬਾਅਦ ਮੌਸਮ ‘ਚ ਵੱਡੀ ਤਬਦੀਲੀ ਆਈ ਹੈ ਅਤੇ ਸਰਦੀ ਆਪਣਾ ਰੰਗ ਦਿਖਾਉਂਦੀ ਨਜ਼ਰ ਆ ਰਹੀ ਹੈ।

error: Content is protected !!