ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨੇ ਗੋਲੀ ਮਾਰੀ ਸੀ। ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਨੌਜਵਾਨ ਦੋਸਤ ਦੇ ਘਰ ਸੌਂ ਰਿਹਾ ਸੀ
ਥਾਣਾ ਰਾਮਾ ਮੰਡੀ ਦੇ ਨਾਲ-ਨਾਲ ਜਲੰਧਰ ਦੇ ਸੀਆਈਏ ਸਟਾਫ਼ ਦੀ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਹੁਣ ਤੱਕ ਦੀ ਜਾਂਚ ਵਿੱਚ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਜਾਪ ਰਿਹਾ ਹੈ। ਮੁਲਜ਼ਮ ਮੰਨਾ ਦੀ ਭਾਲ ਵਿੱਚ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।
ਮੁਲਜ਼ਮ ਮ੍ਰਿਤਕ ਦਾ ਦੋਸਤ ਸੀ