ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਤਿੰਨ ਦੀ ਹੋਈ ਮੌ+ਤ

ਕੇਰਲ ਦੇ ਇਡੁੱਕੀ ਜ਼ਿਲ੍ਹੇ ਦੇ ਪੁਲੁਪਾਰਾ ਇਲਾਕੇ ‘ਚ ਸੋਮਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਤੰਜਾਵੁਰ ਤੋਂ ਮਾਵੇਲੀਕਾਰਾ ਜਾ ਰਹੀ ਇੱਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਬੱਸ ਵਿੱਚ ਕੁੱਲ 34 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 6 ਵਜੇ ਵਾਪਰਿਆ।

ਪੁਲਿਸ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁੰਡਾਕਯਾਮ ਦੇ ਇਕ ਨਿੱਜੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

ਇਸ ਹਾਦਸੇ ‘ਚ ਕਈ ਹੋਰ ਯਾਤਰੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!