ਠੰਢ ਨੇ ਪਹਾੜਾਂ ‘ਚ ਜਨਜੀਵਨ ਰੋਕਿਆ, ਸੜਕਾਂ ਤੋਂ ਲੈ ਕੇ ਹਵਾਈ ਆਵਾਜਾਈ ਪ੍ਰਭਾਵਿਤ, ਮਦਦ ਲਈ ਕੰਟਰੋਲ ਰੂਮ ਬਣਾਏ

ਠੰਢ ਨੇ ਪਹਾੜਾਂ ‘ਚ ਜਨਜੀਵਨ ਰੋਕਿਆ, ਸੜਕਾਂ ਤੋਂ ਲੈ ਕੇ ਹਵਾਈ ਆਵਾਜਾਈ ਪ੍ਰਭਾਵਿਤ, ਮਦਦ ਲਈ ਕੰਟਰੋਲ ਰੂਮ ਬਣਾਏ

Winter, weather

ਵੀਓਪੀ ਬਿਊਰੋ – ਪੰਜਾਬ ‘ਚ ਦੋ ਦਿਨ ਤੋਂ ਜਿੱਥੇ ਮੌਸਮ ਵਿੱਚ ਬਦਲਾਅ ਹੋਇਆ ਹੈ, ਉੱਥੇ ਹੀ ਧੁੱਪ ਨਿਕਲਣ ਕਾਰਨ ਲੋਕਾਂ ਦੇ ਚਿਹਰਿਆਂ ‘ਤੇ ਵੀ ਮੁਸਕਾਨ ਹੈ। ਇਸੇ ਦੇ ਨਾਲ ਗੱਲ ਕੀਤੀ ਜਾਵੇ ਤਾਂ ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪਈ। ਸੋਮਵਾਰ ਸਵੇਰ ਤੱਕ ਵਾਦੀ ਵਿੱਚ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਧੁੰਦ ਕਾਰਨ ਵਾਦੀ ਵਿੱਚ ਸੜਕੀ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਅਤੇ ਦਿਖਣ ਹੱਦ ਘਟਣ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਉਡਾਣਾਂ ਦੇ ਸੰਚਾਲਨ ’ਚ ਪ੍ਰੇਸ਼ਾਨੀ ਆਈ।

ਬੀਤੇ ਦਿਨੀਂ ਸ੍ਰੀਨਗਰ ਵਿੱਚ ਪਹਿਲਾ ਜਹਾਜ਼ ਸਵੇਰੇ 11:13 ਵਜੇ ਉਤਰਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ ਸ੍ਰੀਨਗਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਸੋਮਵਾਰ ਸਵੇਰ ਤੱਕ ਕਸ਼ਮੀਰ ਅਤੇ ਚਨਾਬ ਘਾਟੀ ਦੇ ਮੱਧ ਅਤੇ ਉੱਚੇ ਇਲਾਕਿਆਂ ’ਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅੱਜ ਲਈ ‘ਯੈਲੋ’ ਅਲਰਟ, ਜਦਕਿ ਐਤਵਾਰ ਲਈ ‘ਆਰੇਂਜ’ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਸ਼ਮੀਰ ’ਚ ਜ਼ਿਆਦਾਤਰ ਥਾਵਾਂ ’ਤੇ ਰਾਤ ਦਾ ਤਾਪਮਾਨ ਵਧ ਗਿਆ।

ਮੌਸਮ ਵਿਭਾਗ ਨੇ ਦੱਸਿਆ ਕਿ ਸ੍ਰੀਨਗਰ ’ਚ ਸ਼ੁੱਕਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਦੇ ਮਨਫ਼ੀ 2.2 ਡਿਗਰੀ ਸੈਲਸੀਅਸ ਨਾਲੋਂ ਥੋੜ੍ਹਾ ਵੱਧ ਹੈ। ਉੱਤਰੀ ਕਸ਼ਮੀਰ ਗੁਲਮਰਗ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੀ ਰਾਤ ਇਹ ਮਨਫ਼ੀ 4.5 ਡਿਗਰੀ ਸੈਲਸੀਅਸ ਸੀ। ਇਸੇ ਤਰ੍ਹਾਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਰਮਿਆਨੀ ਤੋਂ ਭਾਰੀ ਬਰਫਬਾਰੀ ਦੀ ਸੰਭਾਵਨਾ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ ਕੀਤੇ ਹਨ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਰਕਾਰ ਬਰਫ਼ਬਾਰੀ ਨਾਲ ਨਜਿੱਠਣ ਲਈ ਤਿਆਰ ਹੈ।

Punjab, jammu kashmir, winter, weather, rain, snow fall, latest news national

error: Content is protected !!