ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ- ਇੱਕ ਸਾਲ ‘ਚ ਹੀ ਨਿਕਲ ਗਈਆਂ ਚੀਕਾਂ

ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ- ਇੱਕ ਸਾਲ ‘ਚ ਹੀ ਨਿਕਲ ਗਈਆਂ ਚੀਕਾਂ

Badal, amritpal, Punjab, political
ਮੁਕਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਸਿੰਘ ਦਾ ਨਾਂਅ ਲਏ ਬਗੈਰ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕੌਮ ਲਈ 16 ਸਾਲ ਜੇਲ੍ਹ ਕੱਟੀ ਸੀ ਪਰ ਅੱਜ ਕੱਲ ਦੇ ਜੁਆਕਾਂ ਦੀਆਂ ਇੱਕ ਸਾਲ ਵਿੱਚ ਹੀ ਚੀਕਾਂ ਨਿਕਲ ਗਈਆਂ।

ਸੁਖਬੀਰ ਬਾਦਲ ਸੋਮਵਾਰ ਨੂੰ ਮੁਕਤਸਰ ਪਹੁੰਚੇ ਸਨ। ਸੁਖਬੀਰ ਬਾਦਲ ਨੇ ਮੁਕਤਸਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਸੁਖਬੀਰ ਮਾਘੀ ਮੇਲੇ ਮੌਕੇ ਮੁਕਤਸਰ ਵਿਖੇ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ।

ਸੰਸਦ ਮੈਂਬਰ ਅੰਮ੍ਰਿਤਪਾਲ ਦਾ ਨਾਂ ਲਏ ਬਿਨਾਂ ਸੁਖਬੀਰ ਨੇ ਵਿਅੰਗ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ ਕੱਟੀ ਹੈ ਤੇ ਇੱਥੇ ਇਕ ਸਾਲ ਦੇ ਅੰਦਰ ਹੀ ਰੌਲਾ ਪੈ ਗਿਆ ਹੈ। ਉਨ੍ਹਾਂ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ‘ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਜਦੋਂ ਤੋਂ ਸਰਬਜੀਤ ਖਾਲਸਾ ਸੰਸਦ ਮੈਂਬਰ ਬਣੇ ਹਨ, ਉਨ੍ਹਾਂ ਨੇ ਇਕ ਵਾਰ ਵੀ ਸਿੱਖਾਂ ਦੇ ਹੱਕਾਂ ਦੀ ਗੱਲ ਨਹੀਂ ਕੀਤੀ। ਕਿਸੇ ਦੇ ਸੁੱਖ-ਦੁੱਖ ਵਿੱਚ ਵੀ ਸ਼ਾਮਲ ਨਹੀਂ ਹੁੰਦੇ।


ਸੁਖਬੀਰ ਨੇ ਕਿਹਾ ਕਿ ਮਾਘੀ ਮੇਲੇ ਮੌਕੇ ਜੋ ਨਵੀਂ ਪਾਰਟੀ ਬਣਾਈ ਜਾ ਰਹੀ ਹੈ, ਇਹ ਸਭ ਕੁਝ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਨੀਤੀ ਤਹਿਤ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਅਧਿਕਾਰ ਹੈ। ਪਰ ਇਹ ਲੋਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਨਹੀਂ ਮੰਨਦੇ। ਉਨ੍ਹਾਂ ਨੇ ਆਪਣੇ ਹੀ ਜਥੇਦਾਰ ਨਿਯੁਕਤ ਕੀਤੇ ਹਨ।

error: Content is protected !!