ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਇਨਸਾਫ਼ ਲਈ ਪੰਜਾਬ ਸਰਕਾਰ ਵਲੋਂ ਧਾਰੀ ਚੁੱਪੀ ਦੇ ਖਿਲਾਫ਼ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜਦੋਂ ਕੌਮੀ ਇਨਸਾਫ ਮੋਰਚੇ ਦੇ ਆਗੂ ਅਤੇ ਪ੍ਰਦਰਸ਼ਨਕਾਰੀ ਜਦੋਂ ਚੰਡੀਗੜ੍ਹ ਦੇ 43 ਸੈਕਟਰ ਵਾਲੇ ਬੱਸ ਅੱਡੇ ਕੋਲ ਪੁੱਜੇ ਤਾਂ ਉਹਨਾਂ ‘ਤੇ ਚੰਡੀਗੜ੍ਹ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਵਿਚਾਲੇ ਪ੍ਰਦਰਸ਼ਨਕਾਰੀ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ
ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋ ਗਏ। ਇਸ ਦੌਰਾਨ 150 ਦੇ ਕਰੀਬ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸਦਾ ਨਾਲ ਹੀ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਨਿਹੰਗ ਸਿੰਘ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਉਕਤ ਨਿਹੰਗਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਜਿੱਥੇ ਹਲਕੇ ਬਲ ਦਾ ਪ੍ਰਯੋਗ ਕੀਤਾ, ਉਥੇ ਹੀ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ।
ਦੂਜੇ ਪਾਸੇ, ਨਿਹੰਗਾਂ ਦੇ ਵਲੋਂ ਵੀ ਪੁਲਿਸ ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਕੁਝ ਪੁਲਿਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ।