ਅੱਜ ਵੀ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਪ੍ਰਾਈਵੇਟ ਬੱਸਾਂ ‘ਤੇ ਹੀ ਕਰਨਾ ਪਵੇਗਾ ਸਫ਼ਰ
ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕੱਚੇ ਡਰਾਈਵਰਾਂ, ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ PUNBUS ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।





