ਨਾਜਾਇਜ਼ ਸੰਬੰਧਾਂ ‘ਚ ਰੋੜਾ ਬਣਦਾ ਸੀ ਪਤੀ, ਘਰਵਾਲੀ ਨੇ ਪ੍ਰੇਮੀ ਨਾਲ ਮਿਲ ਕੇ ਮਾਰ ਮੁਕਾਇਆ

ਨਾਜਾਇਜ਼ ਸੰਬੰਧਾਂ ‘ਚ ਰੋੜਾ ਬਣਦਾ ਸੀ ਪਤੀ, ਘਰਵਾਲੀ ਨੇ ਪ੍ਰੇਮੀ ਨਾਲ ਮਿਲ ਕੇ ਮਾਰ ਮੁਕਾਇਆ

ਵੀਓਪੀ ਬਿਊਰੋ- ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿੱਚ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਘਰਵਾਲੀ ਅਤੇ ਉਸਦੇ ਪ੍ਰੇਮੀ ਸਮੇਤ ਤਿੰਨ ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਪਿੰਡ ਮਚਾਕੀ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਪਤਨੀ ਅਮਨਦੀਪ ਕੌਰ ਦੇ ਇਸੇ ਪਿੰਡ ਵਿੱਚ ਰਹਿੰਦੇ ਕੁਲਵੰਤ ਸਿੰਘ ਉਰਫ ਮੋਟਾ ਨਾਲ ਨਜਾਇਜ਼ ਸਬੰਧ ਸਨ। ਇਸਦੇ ਲਈ ਕੁਲਦੀਪ ਸਿੰਘ ਵੱਲੋਂ ਆਪਣੀ ਪਤਨੀ ਨੂੰ ਰੋਕਿਆ ਜਾਂਦਾ ਸੀ ਅਤੇ ਇਸੇ ਗੱਲ ਦੀ ਰੰਜਿਸ਼ ਦੇ ਵਿੱਚ ਕੁਲਵੰਤ ਸਿੰਘ ਮੋਟਾ ਨੇ ਆਪਣੇ ਇੱਕ ਹੋਰ ਸਾਥੀ ਆਕਾਸ਼ਦੀਪ ਸਿੰਘ ਦੇ ਨਾਲ ਮਿਲ ਕੇ ਸੋਮਵਾਰ ਰਾਤ ਤੇਜ਼ਧਾਰ ਹਥਿਆਰਾਂ ਦੇ ਨਾਲ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ।

ਘਟਨਾ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਨੇ ਪੁਲਿਸ ਦੇ ਕੰਟਰੋਲ ਰੂਮ ਤੇ ਫੋਨ ਕਰਕੇ ਕਤਲ ਕੀਤੇ ਜਾਣ ਦੀ ਜਾਣਕਾਰੀ ਵੀ ਦਿੱਤੀ ਪਰ ਜਦ ਪੁਲਿਸ ਮੌਕੇ ‘ਤੇ ਪੁੱਜੀ ਤਾਂ ਉਹ ਮੌਕੇ ਤੋਂ ਫਰਾਰ ਹੋ ਚੁੱਕਿਆ ਸੀ।

ਇਸ ਮਾਮਲੇ ਵਿੱਚ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰ ਦੇ ਬਿਆਨ ਦੇ ਆਧਾਰ ਤੇ ਮ੍ਰਿਤਕ ਕੁਲਦੀਪ ਦੀ ਪਤਨੀ ਅਮਨਦੀਪ ਕੌਰ, ਕੁਲਵੰਤ ਸਿੰਘ ਮੋਟਾ ਅਤੇ ਆਕਾਸ਼ਦੀਪ ਸਿੰਘ ਦੇ ਖਿਲਾਫ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਮ੍ਰਿਤਕ ਕੁਲਦੀਪ ਸਿੰਘ ਦੇ ਭਰਾ ਰਜਿੰਦਰ ਕੁਮਾਰ ਅਤੇ ਰਿਸ਼ਤੇਦਾਰ ਰਿੰਕੂ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਘਰਵਾਲੀ ਅਮਨਦੀਪ ਕੌਰ ਦੇ ਨਜਾਇਜ਼ ਸਬੰਧ ਸਨ ਅਤੇ ਇਸ ਦੇ ਚਲਦਿਆਂ ਹੀ ਉਸਨੇ ਕੁਲਦੀਪ ਸਿੰਘ ਉਰਫ ਮੋਟਾ ਅਤੇ ਆਕਾਸ਼ਦੀਪ ਸਿੰਘ ਨੂੰ ਭੇਜ ਕੇ ਇਹ ਕਤਲ ਕਰਵਾਇਆ ਹੈ। ਉਹਨਾਂ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਰੱਖੀ।

error: Content is protected !!