ਲਵਪ੍ਰਿਤ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ।ਜਾਣਕਾਰੀ ਮੁਤਾਬਕ ਲਵਪ੍ਰੀਤ ਬਹੁਤ ਪ੍ਰੇਸ਼ਾਨ ਰਹਿੰਦਾ ਸੀ
ਕਿਉਂਕਿ ਉਸ ਦੀ ਕੈਨੇਡਾ ਗਈ ਪਤਨੀ ਨੇ ਉਸ ਨੂੰ ਧੋਖਾ ਦੇ ਦਿੱਤਾ ਤੇ ਉਸ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ। ਲਵਪ੍ਰੀਤ ਦਾ ਵਿਆਹ ਤਿੰਨ ਸਾਲ ਪਹਿਲਾਂ ਹੀ ਹੋਇਆ ਸੀ। ਉਸ ਦੀ ਪਤਨੀ 2020 ਵਿੱਚ ਸਟੱਡੀ ਬੇਸ ‘ਤੇ ਕੈਨੇਡਾ ਗਈ ਸੀ।
ਤੇ ਹੁਣ ਲਵਪ੍ਰੀਤ ਸਿੰਘ ਵੀ ਤਿੰਨ ਮਹੀਨੇ ਪਹਿਲਾਂ ਕੈਨੇਡਾ ਗਿਆ ਪਰ ਉਸ ਦੀ ਪਤਨੀ ਏਅਰਪੋਰਟ ਤੋਂ ਉਸ ਨੂੰ ਜਵਾਬ ਦੇ ਕੇ
ਚਲੀ ਗਈ ਕਿ ਮੈਂ ਤੇਰੇ ਨਾਲ ਨਹੀਂ ਰਹਿਣਾ, ਜਿਸ ਕਾਰਨ ਲਵਪ੍ਰੀਤ ਸਿੰਘ ਪ੍ਰੇਸ਼ਾਨ ਰਹਿੰਦਾ ਸੀ।