ਇਸ ਹਾਦਸੇ ਵਿੱਚ ਇੱਕ ਨੌਜਵਾਨ ਦਾ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਸੁਲੱਖਣ ਸਿੰਘ ਵਜੋਂ ਹੋਈ ਹੈ। ਨੌਜਵਾਨ ਸਮਾਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਗੁਰਦਿਆਲ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨੀ ਧਰਨੇ ਵਿਚ ਸ਼ਾਮਿਲ ਹੈ। ਅੱਜ ਬਾਰਡਰ ‘ਤੇ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜਰ ਫੱਟਣ ਕਾਰਨ ਗੁਰਦਿਆਲ ਸਿੰਘ ਦਾ ਹੱਥ-ਪੈਰ ਬੁਰੀ ਤਰ੍ਹਾਂ ਝੁਲਸਿਆ ਗਿਆ।
ਇਸ ਹਾਦਸੇ ਤੋਂ ਬਾਅਦ ਤੁਰੰਤ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਪਟਿਆਲਾ ਦੇ ਸਮਾਣਾ ਸਥਿਤ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।#1 PS4 Emulator for Windows
Visit Us Now !
WhatsApp us