ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਹਵਾਵਾਂ ਨਾਲ ਬਾਰਿਸ਼ ਦੇਵੇਗੀ ਦਸਤਕ

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਹਵਾਵਾਂ ਨਾਲ ਬਾਰਿਸ਼ ਦੇਵੇਗੀ ਦਸਤਕ

Punjab, weather, winter

ਜਲੰਧਰ (ਵੀਓਪੀ ਬਿਊਰੋ) ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।

ਬਠਿੰਡਾ ‘ਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਜੇਕਰ ਰਾਜਧਾਨੀ ਚੰਡੀਗੜ੍ਹ ਦੀ ਗੱਲ੍ਹ ਕਰੀਏ ਤਾਂ ਰਾਜਧਾਨੀ ਵਿੱਚ ਤਾਪਮਾਨ 18.8 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਕਪੂਰਥਲਾ ਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਆਵਾਜਾਈ ਹੌਲੀ-ਹੌਲੀ ਚੱਲਦੀ ਹੈ। ਅਜਿਹੇ ‘ਚ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

error: Content is protected !!