ਸੰਭੂ ਬਾਰਡਰ ‘ਤੇ ਕਿਸਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਹਸਪਤਾਲ ਜਾਕੇ ਤੋੜਿਆ ਦਮ

ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਨੇ ਸਲਫਾਸ ਨਿਗਲ ਲਿਆ। ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ।

ਦੱਸ ਦਈਏ ਕਿ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਸਲਫ਼ਾਸ ਨਿਗਲੀ ਲਈ ਸੀ, ਜਿਸ ਤੋਂ ਬਾਅਦ ਕਿਸਾਨ ਨੂੰ ਗੰਭੀਰ ਹਾਲਤ ‘ਚ ਰਾਜਪੁਰਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਪਿਤਾ ਜਗਤਾਰ ਸਿੰਘ,  ਪਿੰਡ ਪਹੂ ਵਿੰਡ ਜਿਲਾ ਤਰਤਾਰਨ ਵਜੋਂ ਹੋਈ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਪਿੰਡ ਪਹੂਵਿੰਡ ਨਾਲ ਸਬੰਧਤ ਹੈ।

ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸੀ ਕਿ ਸ਼ੰਭੂ ਤੇ ਖਨੌਰੀ ਸਰਹੱਦਾਂ ‘ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਦੇ ਨੇੜੇ ਸਲਫਾਸ ਖਾਧੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਉਸ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ।

ਇਸ ਤੋਂ ਬਾਅਦ ਰੇਸ਼ਮ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਕਿਸਾਨ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

error: Content is protected !!