ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਹਰਜਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਸਾਰਾ ਹੀ ਘਰ ਉਸ ‘ਤੇ ਨਿਰਭਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਇਸ ਮੌਕੇ ਤੇ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਕਰਨਵੀਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਅਚਾਨਕ ਟਰਾਲੀ ਚਾਲਕ ਨੇ ਕਾਰ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਨੂੰ ਹਸਪਤਾਲ ਵੀ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਵਾਲਿਆਂ ਨੇ ਟਰਾਲੀ ਚਾਲਕ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।ਇਸ ਮੌਕੇ ‘ਤੇ ਪੁਲਿਸ ਦੇ ਜਾਂਚ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਨਾਭਾ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਨਾਭਾ ਬਲਾਕ ਦੇ ਪਿੰਡ ਘਮਰੋਦਾ ਵਿਖੇ ਟਰਾਲੀ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਹਰਜਿੰਦਰ ਸਿੰਘ ਵੀ ਮੌਕੇ ‘ਤੇ ਮੌਤ ਹੋ ਗਈ।
ਅਸੀਂ ਟਰਾਲੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।#1 PS4 Emulator for Windows
Visit Us Now !
WhatsApp us