ਦੇਰ ਰਾਤ ਲੁਧਿਆਣਾ ਦੇ MLA Gurpreet Gogi ਦੀ ਅਚਾਨਕ ਗੋਲੀ ਚੱਲਣ ਨਾਲ ਹੋਈ ਮੌਤ, ਪੁਲਿਸ ਕਰ ਰਹੀ ਜਾਂਚ

ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਦੇ ਹਲਕਾ ਪੱਛਮ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਜਾਣਕਾਰੀ ਅਨੁਸਾਰ ਘਟਨਾ ਰਾਤ ਕਰੀਬ 12 ਵਜੇ ਦੀ ਹੈ।

DMC ਡਾਕਟਰਾਂ ਨੇ ਐਲਾਨਿਆ ਮ੍ਰਿਤਕ

ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਹਸਪਤਾਲ (ਡੀਐਮਸੀ) ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਪੁੱਜੇ। ਬਾਅਦ ਵਿੱਚ ਪੁਲਿਸ ਅਧਿਕਾਰੀ ਗੋਗੀ ਦੇ ਘਰ ਵੀ ਪਹੁੰਚ ਗਏ।

ਅਮਨ ਅਰੋੜਾ ਪਹੁੰਚੇ ਗੋਗੀ ਦੇ ਘਰ

ਘਟਨਾ ਦਾ ਪਤਾ ਲਗਦੇ ਹੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਵੇਰੇ 4.30 ਵਜੇ ਗੋਗੀ ਦੇ ਘਰ ਪਹੁੰਚੇ। ਅਮਨ ਅਰੋੜਾ ਨੇ ਕਿਹਾ ਕਿ “ਗੋਗੀ ਦੇ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਅਤੇ ਪਾਰਟੀ ਲਈ ਵੱਡਾ ਘਾਟਾ ਪਿਆ ਹੈ। ਗੋਗੀ ਬਹੁਤ ਮਿਹਨਤੀ ਆਗੂ ਸੀ। ਪੁਲਿਸ ਸਾਰੀਆਂ ਥਿਊਰੀਆਂ ‘ਤੇ ਕੰਮ ਕਰ ਰਹੀ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ।”

ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣ

error: Content is protected !!