ਦਿੱਲੀ ਦੀ ਮੁੱਖ ਮੰਤਰੀ ‘ਤੇ FIR ਦਰਜ, ਚੋਣਾਂ ਤੋਂ ਪਹਿਲਾਂ ਵੱਡਾ ਝਟਕਾ
Delhi CM atishi FIR
ਵੀਓਪੀ ਬਿਊਰੋ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਰਿਟਰਨਿੰਗ ਅਫਸਰ ਨੇ ਸੀਐੱਮ ਆਤਿਸ਼ੀ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਵਿੱਚ ਐਫਆਈਆਰ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਆਤਿਸ਼ੀ ‘ਤੇ ਆਪਣੇ ਨਿੱਜੀ ਦਫ਼ਤਰ ਲਈ ਸਰਕਾਰੀ ਵਾਹਨ ਦੀ ਵਰਤੋਂ ਕਰਨ ਦਾ ਵੀ ਦੋਸ਼ ਹੈ।
ਆਤਿਸ਼ੀ ਖਿਲਾਫ਼ ਦਾਇਰ ਕੀਤੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਦੇ ਐਲਾਨ ਤੋਂ ਬਾਅਦ, 7 ਜਨਵਰੀ ਨੂੰ ਦੁਪਹਿਰ ਲਗਭਗ 02:30 ਵਜੇ, ਲੋਕ ਨਿਰਮਾਣ ਵਿਭਾਗ ਦੇ ਸਰਕਾਰੀ ਵਾਹਨਾਂ ਨੂੰ ਚੋਣਾਂ ਨਾਲ ਸਬੰਧਤ ਕੰਮਾਂ ਲਈ ਨਿੱਜੀ ਚੋਣ ਦਫ਼ਤਰ ਵਿੱਚ ਵਰਤਿਆ ਜਾ ਰਿਹਾ ਸੀ। ਆਤਿਸ਼ੀ ਦੇ ਵਿਧਾਨ ਸਭਾ ਹਲਕੇ ਕਾਲਕਾਜੀ ਦੇ ਵਸਨੀਕ ਕੇਐਸ ਦੁੱਗਲ ਨੇ ਵੀ ਗੋਵਿੰਦਪੁਰੀ ਐਸਐਚਓ ਕੋਲ ਸ਼ਿਕਾਇਤ ਦਰਜ ਕਰਵਾਈ।