ਕੰਗਨਾ ਦੀ ਫਿਲਮ ਪੰਜਾਬ ‘ਚ ਨਾ ਹੋਵੇ ਰਿਲੀਜ਼, SGPC ਨੇ ਮੁੱਖ ਮੰਤਰੀ ਨੂੰ ਕਹਿ’ਤੀ ਵੱਡੀ ਗੱਲ
ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰਿਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ।