ਚੱਲਦੀ ਮੀਟਿੰਗ ‘ਚ ਗੁਰਦੁਆਰਾ ਕਮੇਟੀ ਦੇ ਖਜ਼ਾਨਚੀ ਨੂੰ ਕੁੱਟਿਆ
ਵੀਓਪੀ ਬਿਊਰੋ- Fridkot, Punjab, crime ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਾਬਲ ਵਲਾ ਦੇ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਿਕ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋ ਰਹੀ ਸੀ, ਜਿਸ ਵਿੱਚ ਖਜ਼ਾਨਚੀ ਕਸ਼ਮੀਰ ਸਿੰਘ ਮੌਜੂਦ ਸੀ ਅਤੇ ਪਿੰਡ ਦੇ ਹੀ ਰਹਿਣ ਵਾਲਾ ਇੱਕ ਨੌਜਵਾਨ ਆਇਆ ਅਤੇ ਉਸ ਵੱਲੋਂ ਮੀਟਿੰਗ ਵਿੱਚ ਬੈਠੇ ਕਸ਼ਮੀਰ ਸਿੰਘ ਉੱਪਰ ਹਮਲਾ ਕਰ ਦਿੱਤਾ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਗੁਰੂ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਾ ਦਿੱਤਾ ਗਿਆ। ਇਸ ਮਾਮਲੇ ਦੇ ਵਿੱਚ ਫਿਲਹਾਲ ਫਰੀਦਕੋਟ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈਹੈ ਤੇ ਦੋਵੇ ਧਿਰਾਂ ਨੂੰ ਬੁਲਾਇਆ ਗਿਆ ਤੇ ਉਹਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।