ਫਾਜ਼ਿਲਕਾ ਦੇ ਸੂਬੇਦਾਰ ਦੀ ਡਿਊਟੀ ਦੌਰਾਨ ਮੌਤ, 26 ਜਨਵਰੀ ਨੂੰ ਮਿਲਣੀ ਸੀ ਵਿਭਾਗੀ ਤਰੱਕੀ

ਫਾਜ਼ਿਲਕਾ ਦੇ ਸੂਬੇਦਾਰ ਦੀ ਡਿਊਟੀ ਦੌਰਾਨ ਮੌਤ, 26 ਜਨਵਰੀ ਨੂੰ ਮਿਲਣੀ ਸੀ ਵਿਭਾਗੀ ਤਰੱਕੀ


ਵੀਓਪੀ ਬਿਊਰੋ-Punjab, fazilka, subedar death ਫਾਜ਼ਿਲਕਾ ਵਿੱਚ ਪੈਂਦੇ ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਆਰਮੀ ਵਲੋਂ ਉਨ੍ਹਾਂ ਦੇ ਪਿੰਡ ਲਿਆਦਾ ਗਿਆ ਹੈ ਅਤੇ ਸੈਨਿਕ ਰਸਮਾਂ ਦੇ ਨਾਲ ਉਹਨਾਂ ਦੇ ਪਿੰਡ ਬੰਨਾਵਾਲਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ।

 

 

ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ ਉਮਰ ਲਗਭਗ 45 ਸਾਲ 1811 ਲਾਈਟ ਰੈਜੀਮੈਂਟ ਵਿਚ ਬਤੌਰ ਸੂਬੇਦਾਰ ਆਪਣੀਆਂ ਸੇਵਾਵਾਂ ਹੈਦਰਾਬਾਦ ਵਿਖੇ ਨਿਭਾ ਰਹੇ ਸਨ। ਜੋ ਕੁਝ ਦਿਨ ਪਹਿਲਾ ਪੇਟ ਦੀ ਇੰਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਭਰਤੀ ਸਨ। ਬਲਜਿੰਦਰ ਸਿੰਘ ਦੀ ਸੇਵਾ ਮੁਕਤੀ ਵਿਚ ਅੱਠ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਸੀ।

ਉਨ੍ਹਾਂ ਨੂੰ ਸੈਨਾ ਵਲੋਂ 26 ਜਨਵਰੀ ਨੂੰ ਪਦ ਉਨਤ ਕਰਕੇ ਆਨਰੇਰੀ ਲੈਫਟੀਨੈਂਟ ਅਤੇ 15 ਅਗਸਤ ਨੂੰ ਆਨਰੇਰੀ ਕੈਂਪਟਨ ਬਣਾਇਆ ਜਾਣਾ ਸੀ। ਜਿਉਂ ਹੀ ਉਨ੍ਹਾਂ ਦੀ ਮੌਤ ਦੀ ਖਬਰ ਪਿੰਡ ਵਿਚ ਪੁੱਜੀ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਉਹ ਆਪਣੇ ਪਿੱਛੇ ਆਪਣੇ ਬਜੁਰਗ ਮਾਤਾ-ਪਿਤਾ, ਪਤਨੀ, ਇਕ ਲੜਕਾ ਅਤੇ ਲੜਕੀ ਨੂੰ ਛੱਡ ਗਏ ਹਨ।

error: Content is protected !!