ਮੁੜ ਸੁਰਖੀਆਂ ‘ਚ Kulhad Pizza Couple, ਤਲਾਕ ਦੀਆਂ ਖਬਰਾਂ ਵਿਚਾਲੇ ਛੱਡਿਆ ਦੇਸ਼!

ਜਲੰਧਰ ਦਾ ਮਸ਼ਹੂਰ ਕੁਲਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਤਲਾਕ ਦੀਆਂ ਖਬਰਾਂ ਵਿਚਾਲੇ ਇਸ ਜੋੜੇ ਨੂੰ ਲੈ ਕੇ ਨਵੀਂ ਗੱਲ ਸਾਹਮਮੇ ਆਈ ਹੈ ਕਿ ਕੁਲਹੜ ਪੀਜ਼ਾ ਕਪਲ ਸਹਿਜ ਅਰੋੜਾ ਅਤੇ ਰੂਪ ਅਰੋੜਾ ਆਪਣੇ ਬੇਟੇ ਨਾਲ ਪੰਜਾਬ (ਭਾਰਤ) ਛੱਡ ਕੇ ਬ੍ਰਿਟੇਨ ਚਲੇ ਗਏ ਹਨ। ਪਿਛਲੇ ਕੁਝ ਮਹੀਨਿਆਂ ‘ਚ ਇਸ ਜੋੜੇ ਨੂੰ ਕਈ ਵਿਵਾਦਾਂ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।

ਹਾਲਾਂਕਿ ਇਸ ਸਬੰਧੀ ਜੋੜੇ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਪਤਾ ਲੱਗਾ ਹੈ ਕਿ ਉਹ ਕੁਝ ਦਿਨ ਪਹਿਲਾਂ ਪੱਕੇ ਤੌਰ ‘ਤੇ ਇੰਗਲੈਂਡ ਸ਼ਿਫਟ ਹੋ ਗਏ ਹਨ। ਕਿਹਾ ਜਾ ਰਿਹਾ ਹੈ ਕਿ ਉਹ ਆਉਣ ਵਾਲੇ ਕੁਝ ਦਿਨਾਂ ‘ਚ ਇਸ ਦੀ ਪੁਸ਼ਟੀ ਕਰ ਸਕਦੇ ਹਨ। ਫਿਲਹਾਲ ਉਨ੍ਹਾਂ ਨੇ ਜਲੰਧਰ ਸਥਿਤ ਆਪਣਾ ਰੈਸਟੋਰੈਂਟ ਬੰਦ ਨਹੀਂ ਕੀਤਾ ਹੈ।

ਮਸ਼ਹੂਰ ਕੁਲਹੜ ਪੀਜ਼ਾ ਕਪਲ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਸੀ। ਸ਼ਹਿਰ ‘ਚ ਦੋਵਾਂ ਵਿਚਾਲੇ ਤਲਾਕ ਦੀ ਗੱਲ ਚੱਲ ਰਹੀ ਸੀ। ਹਾਲਾਂਕਿ ਹੁਣ ਇਹ ਦੋਵੇਂ ਆਪਣੇ ਬੱਚੇ ਦੇ ਨਾਲ ਯੂਕੇ ਜਾ ਵਸੇ ਹਨ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋਣ ਦੀ ਜਾਣਕਾਰੀ ਇਸ ਜੋੜੇ ਵੱਲੋਂ ਸਾਂਝੀ ਕੀਤੀ ਗਈ ਸੀ ਪਰ ਬਾਅਦ ਵਿਚ ਅਕਾਊਂਟ ਨੂੰ ਰਿਕਵਰ ਕਰ ਲਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਜੋੜੇ ਦਾ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ‘ਚ ਘਿਰਦੇ ਰਹੇ। ਸਿੱਖ ਜਥੇਬੰਦੀਆਂ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਨੇ ਸੁਰੱਖਿਆ ਦਿੱਤੀ ਸੀ।

ਪੰਜਾਬ ਦੇ ਜਲੰਧਰ ਵਿੱਚ ਭਗਵਾਨ ਵਾਲਮੀਕੀ ਚੌਕ (ਜੋਤੀ ਚੌਕ) ਤੋਂ ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਦੇ ਰਸਤੇ ਵਿੱਚ ਸਥਿਤ ਕੁਲਹੜ ਪੀਜ਼ਾ ਦੇਸ਼ ਵਿੱਚ ਪਹਿਲੀ ਵਾਰ ਇਸ ਕਪਲ ਵੱਲੋਂ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਨਵੀਂ ਗੱਲ ਨੂੰ ਦੇਖਦੇ ਹੋਏ ਫੂਡ ਬਲਾਗਰਸ ਆਉਣੇ ਸ਼ੁਰੂ ਹੋ ਗਏ ਅਤੇ ਇਹ ਜੋੜਾ ਪੂਰੇ ਪੰਜਾਬ ਦੇ ਨਾਲ-ਨਾਲ ਦੇਸ਼ ਭਰ ‘ਚ ਕਾਫੀ ਮਸ਼ਹੂਰ ਹੋ ਗਿਆ।

error: Content is protected !!