ਨਿਸ਼ਾਨਦੇਹੀ ਕਰਨ ਨੂੰ ਲੈ ਕੇ ਕਿਸਾਨ ਤੇ ਪੰਜਾਬ ਪੁਲਿਸ ਦਾ ਪਿਆ ਪੰਗਾ

ਨਿਸ਼ਾਨਦੇਹੀ ਕਰਨ ਨੂੰ ਲੈ ਕੇ ਕਿਸਾਨ ਤੇ ਪੰਜਾਬ ਪੁਲਿਸ ਦਾ ਪਿਆ ਪੰਗਾ

ਵੀਓਪੀ ਬਿਊਰੋ – Punjab police, farmers ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ ਪਿੰਡ ਜਿਉਂਦ ਵਿਖੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਕਾਰ ਟਕਰਾਅ ਹੋ ਗਿਆ। ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਜਾ ਕੇ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੀ ਟਰਾਲੀ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲੈ ਲਈ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਘਟਨਾ ਸਥਾਨ ‘ਤੇ ਪਹੁੰਚੇ।

 

ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਤਿੱਖੀ ਬਹਿਸ ਹੋਈ ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਟਰਾਲੀ ਵਾਪਸ ਕਰਨ ਲਈ ਕਿਹਾ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਈ ਹੋਈ ਟਰਾਲੀ ਕਿਸਾਨ ਆਗੂਆਂ ਨੂੰ ਵਾਪਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਮੀਨਾਂ ਖੋਣ ਦੀ ਪੂਰੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸੇ ਤਹਿਤ ਨਕਸ਼ਾ ਬੰਦੀ ਅਤੇ ਮੁਰੱਬਾ ਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ ਪਰ ਕਿਸਾਨ ਜਥੇਬੰਦੀਆਂ ਇਸ ਨੂੰ ਕਿਸੇ ਵੀ ਹਾਲਾਤ ਵਿੱਚ ਲਾਗੂ ਨਹੀਂ ਹੋਣ ਦੇਣਗੀਆਂ।

ਉਹਨਾਂ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ’ ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਜਿਨਾਂ ਦਾ ਦੀ ਕੀ ਲੋੜ ਹੈ ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਤੇ ਵਾਹੀ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਜੇਕਰ ਫਿਰ ਵੀ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸਾਨਾਂ ਜ਼ਮੀਨ ਦੀ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਬਠਿੰਡਾ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਡੀਐਸਪੀ ਰਾਹੁਲ ਭਾਰਦਵਾਜ ਜ਼ਖਮੀ ਹੋ ਗਏ। ਇਸ ਦੌਰਾਨ ਪੁਲਿਸ ਵੱਲੋਂ ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ। ਪਟਵਾਰੀਆਂ ਨੂੰ ਬੰਧਕ ਬਣਾਉਣ ਅਤੇ ਪੁਲਿਸ ‘ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

error: Content is protected !!