ਪੰਜਾਬ ‘ਚ ਜਲਦ ਹੀ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ, ਸੂਬਾ ਸਰਕਾਰ ਦੀ ਮੀਟਿੰਗ ‘ਚ ਮਿਲੀ ਮਨਜ਼ੂਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਚ ਮੁੜ ਤੋਂ ਪਾਣੀ ਵਾਲੀਆਂ ਬੱਸਾਂ ਚੱਲਣਗੀਆਂ। ਪੰਜਾਬ ਸਰਕਾਰ ਦੀ ਮੀਟਿੰਗ ਵਿਚ ਇਸ ਨੂੰ ਹਰੀ ਝੰਡੀ ਮਿਲੀ ਹੈ। ਆਮ ਆਦਮੀ ਪਾਰਟੀ ਜਲਦ ਹੀ ਰਣਜੀਤ ਸਾਗਰ ਡੈਮ ਵਿਚ ਪਾਣੀ ਵਾਲੀ ਬੱਸ ਚਲਾਏਗੀ ਤੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਹਾਲ ਹੀ ਵਿਚ ਮੁੱਖ ਮੰਤਰੀ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਮੀਟਿੰਗ ਹੋਈ ਜਿਸ ਵਿਚ ਸੈਰ-ਸਪਾਟਾ, ਆਵਾਜਾਈ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਇਸ ਦੌਰਾਨ ਹੀ ਪਾਣੀ ਵਾਲੀ ਬੱਸ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਪਾਣੀ ਵਾਲੀ ਬੱਸ ਦਾ ਨਿਰੀਖਣ ਕਰਵਾਇਆ ਤੇ ਟਰਾਂਸਪੋਰਟ ਵਿਭਾਗ ਨੇ ਇਸ ਦੀ ਮੁਰੰਮਤ ਦੇ ਬਾਅਦ ਇਸ ਨੂੰ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਰਣਜੀਤ ਸਾਗਰ ਡੈਮ ਵਿਚ ਇਸ ਬੱਸ ਨੂੰ ਚਲਾਉਣ ਤੋਂ ਪਹਿਲਾਂ ਜੰਗਲਾਤ ਵਿਭਾਗ ਦੀ ਵੀ ਰਾਏ ਲਈ ਜਾਵੇਗੀ ਜ਼ਿਕਰਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ 2015 ਵਿਚ ਬਠਿੰਡਾ ਵਿਚ ਕੇਂਦਰੀ ਮੰਤਰੀ ਗਡਕਰੀ ਦੀ ਮੌਜੂਦਗੀ ਵਿਚ ਐਲਾਨ ਕੀਤਾ ਸੀ

ਕਿ ਪੰਜਾਬ ਸਰਕਾਰ ਪਾਣੀ ਵਾਲੀਆਂ ਬੱਸਾਂ ਚਲਾਏਗੀ ਪਰ ਵਿਰੋਧੀ ਧਿਰ ਨੇ ਇਸ ਐਲਾਨ ਨੂੰ ਮਜ਼ਾਕ ਵਿਚ ਲਿਆ ਸੀ ਪਰ ਹੁਣ ਫਿਰ ਤੋਂ ਆਮ ਆਦਮੀ ਪਾਰਟੀ ਵੱਲੋਂ ਪਾਣੀ ਵਾਲੀਆਂ ਬੱਸਾਂ ਚਲਾਈਆਂ ਜਾਣਗੀਆਂ।

error: Content is protected !!