ਤੜਕਸਾਰ ਆਈ ਬੁਰੀ ਖ਼ਬਰ, ਬੱਸ ਅਤੇ ਕਾਰ ਦੀ ਟੱਕਰ ‘ਚ ਨੌਜਵਾਨ ਤੇ ਔਰਤ ਦੀ ਮੌ+ਤ, ਕਈ ਜ਼ਖਮੀ

ਤੜਕਸਾਰ ਆਈ ਬੁਰੀ ਖ਼ਬਰ, ਬੱਸ ਅਤੇ ਕਾਰ ਦੀ ਟੱਕਰ ‘ਚ ਨੌਜਵਾਨ ਤੇ ਔਰਤ ਦੀ ਮੌ+ਤ, ਕਈ ਜ਼ਖਮੀ

Nangal, accident, two death

ਵੀਓਪੀ ਬਿਊਰੋ- ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ-ਚੰਡੀਗੜ੍ਹ ਮੁੱਖ ਮਾਰਗ ‘ਤੇ ਇੱਕ ਬੱਸ ਅਤੇ ਅਟਿਕਾ ਕਾਰ ਦੀ ਜਬਰਦਸਤ ਟੱਕਰ ਹੋ ਗਈ, ਜਿਸ ਵਿੱਚ ਕਾਰ ਸਵਾਰ ਕੁੱਲ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਜਿਹਦੇ ਵਿੱਚ ਇੱਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਬਾਕੀ ਪੰਜ ਗੰਭੀਰ ਰੂਪ ਵਿੱਚ ਜਖਮੀਆਂ ਨੂੰ ਪੁਲਿਸ ਅਤੇ ਐਬੂਲੈਂਸ ਦੀ ਮਦਦ ਨਾਲ ਨੰਗਲ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਉਹਨਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਇਕ 18 ਸਾਲ ਨੌਜਵਾਨ ਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ ਬਾਕੀ ਵੀ ਜੋ ਗੰਭੀਰ ਰੂਪ ਵਿੱਚ ਜ਼ਖਮੀ ਸਨ ਉਹਨਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ ਚੰਡੀਗੜ੍ਹ ਮੁੱਖ ਸੜਕ ਤੇ ਬੱਸ ਤੇ ਅਟਿਕਾ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ।ਇਸ ਸੜਕ ਹਾਦਸੇ ਵਿੱਚ ਅਟਿਕਾ ਵਿੱਚ ਸਵਾਰ ਕੁੱਲ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ( ਐਸ ਐਸ ਐਫ )ਦੀ ਟੀਮ ਤੇ ਨੰਗਲ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਖਮੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਪਹੁੰਚਾਇਆ ਜਿਨਾਂ ਵਿੱਚੋਂ ਇੱਕ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇੱਕ 18 ਸਾਲ ਨੌਜਵਾਨ ਦੀ ਹਸਪਤਾਲ ਜਾ ਕੇ ਮੌਤ ਹੋ ਗਈ ਤੇ ਬਾਕੀ ਚਾਰ ਵਿਅਕਤੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਦੇ ਵੱਲੋਂ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਇਥੇ ਇਹ ਵੀ ਦੱਸ ਦਈਏ ਕੀ ਏਐਨ ਹੋਲੀਡੇਜ ਪ੍ਰਾਈਵੇਟ ਬੱਸ ਜੋ ਕਿ ਹਿਮਾਚਲ ਦੇ ਮਖਲੋਟਗੰਜ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ ਤੇ ਅਟਿਕਾ ਕਾਰ ਜੋ ਕਿ ਦਿੱਲੀ ਤੋਂ ਹਿਮਾਚਲ ਵੱਲ ਜਾ ਰਹੀ ਸੀ ਹਾਲਾਂਕਿ ਬੱਸ ਵਿੱਚ ਸਵਾਰ ਸਾਰੀਆਂ ਸਵਾਰੀਆਂ ਠੀਕ ਦੱਸੀ ਜਾ ਰਹੀਆਂ ਹੈ ਜਦ ਕਿ ਅਟਿਕਾ ਕਾਰ ਵਿੱਚ ਕੁਲ ਛੇ ਸਵਾਰੀਆਂ ਨੂੰ ਗੰਭੀਰ ਰੂਪ ਵਿੱਚ ਸੱਟਾਂ ਲੱਗੀਆਂ ਹੈ ਹਾਲਾਂਕਿ ਐਕਸੀਡੈਂਟ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਬੱਸ ਅਤੇ ਅਟਿਕਾ ਕਾਰ ਦੀ ਪੁਜੀਸ਼ਨ ਦੇਖ ਕੇ ਲੱਗਦਾ ਹੈ ਕਿ ਤੇਜ ਰਫਤਾਰ ਤੇ ਓਵਰਟੇਕ ਦੇ ਕਰਕੇ ਹੀ ਇਹ ਹਾਦਸਾ ਹੋਇਆ ਜਾਪਦਾ ਹੈ। ਬੱਸ ਵਿੱਚ ਸਵਾਰ ਸਾਰੇ ਸਵਾਰੀਆਂ ਨੂੰ ਕਿਸੇ ਹੋਰ ਬੱਸ ਵਿੱਚ ਬਿਠਾ ਕੇ ਦਿੱਲੀ ਵੱਲ ਰਵਾਨਾ ਕੀਤਾ।

error: Content is protected !!