ਮੋਰਿੰਡਾ ‘ਚ ਦੋਸਤਾਂ ਨੇ ਹੀ ਕੀਤਾ 29 ਸਾਲ ਦੇ ਨੌਜਵਾਨ ਦਾ ਕ+ਤ+ਲ

ਮੋਰਿੰਡਾ ‘ਚ ਦੋਸਤਾਂ ਨੇ ਹੀ ਕੀਤਾ 29 ਸਾਲ ਦੇ ਨੌਜਵਾਨ ਦਾ ਕ+ਤ+ਲ

Punjab, morinda, murder

ਵੀਓਪੀ ਬਿਊਰੋ- ਰੂਪਨਗਰ ਦੇ ਕਸਬਾ ਮੋਰਿੰਡਾ ਵਿਖੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਹ ਖਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਇਹ ਕਤਲ ਮ੍ਰਿਤਕ ਦੇ ਦੋਸਤਾਂ ਨੇ ਹੀ ਕੀਤਾ ਹੈ। ਮ੍ਰਿਤਕ ਨੌਜਵਾਨ ਦੀ ਨਾਂਅ ਰਾਜਨ ਵਰਮਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ 2 ਦੋਸਤਾਂ ਨੂੰ ਕਤਲ ਦੇ ਇਲਜ਼ਾਮ ਵਿੱਚ ਕਾਬੂ ਵੀ ਕਰ ਲਿਆ ਹੈ।

ਮੁੱਢਲੀ ਜਾਣਕਾਰੀ ਮਿਲੀ ਹੈ ਕਿ ਮੋਰਿੰਡਾ ਦੇ 29 ਸਾਲਾ ਰਾਜਨ ਵਰਮਾ ਦਾ ਕਤਲ ਉਸ ਦੇ ਹੀ ਤਿੰਨ ਦੋਸਤਾਂ ਨੇ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ ਪਰ ਖਬਰ ਲਿਖੇ ਜਾਣ ਤੱਕ ਤੀਜੇ ਸਾਥੀ ਦੀ ਭਾਲ ਜਾਰੀ ਸੀ। ਮੋਰਿੰਡਾ ਪੁਲਿਸ ਨੇ ਮੋਰਿੰਡਾ ਵਾਸੀ 29 ਸਾਲਾ ਰਾਜਨ ਵਰਮਾ ਦਾ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿੱਚ ਉਸਦੇ ਹੀ ਤਿੰਨ ਦੋਸਤਾਂ ਖਿਲਾਫ ਬੀਐਨਐਸ ਦੀਆਂ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਰਾਜਨ ਵਰਮਾ ਦੇ ਛੋਟੇ ਭਰਾ ਸੰਜੀਵ ਕੁਮਾਰ ਵੱਲੋਂ ਸਿਟੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਦੇ ਅਧਾਰ ‘ਤੇ ਮੋਰਿੰਡਾ ਪੁਲਿਸ ਵੱਲੋਂ ਕਮਲਪ੍ਰੀਤ ਸਿੰਘ ਉਰਫ ਜੌਨੀ ਵਾਸੀ ਕਾਈਨੌਰ , ਗੁਰਪ੍ਰੀਤ ਸਿੰਘ ਉਰਫ ਜੱਸੀ ਵਾਸੀ ਚੁੰਨੀ ਰੋਡ ਮੋਰਿੰਡਾ ਅਤੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮਾਨਖੇੜੀ ਦੇ ਖਿਲਾਫ ਬੀਐਨਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਗੁਰਪ੍ਰੀਤ ਸਿੰਘ ਉਰਫ ਜੱਸੀ ਵਾਸੀ ਮੋਰਿੰਡਾ ਅਤੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਨਖੇੜੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਕਮਲਪ੍ਰੀਤ ਸਿੰਘ ਉਰਫ ਜੌਨੀ ਪੁੱਤਰ ਗੁਰਮੀਤ ਸਿੰਘ ਵਾਸੀ ਕਾਈਨੌਰ ਦੀ ਤਲਾਸ਼ ਜਾਰੀ ਹੈ।

error: Content is protected !!