ਹਿਮਾਚਲ ‘ਚ ਹੋਵੇਗੀ ਭੰਗ ਦੀ ਖੇਤੀ, ਸਰਕਾਰ ਨੇ ਵੀ ਦਿੱਤੀ ਮਨਜ਼ੂਰੀ

ਹਿਮਾਚਲ ‘ਚ ਹੋਵੇਗੀ ਭੰਗ ਦੀ ਖੇਤੀ, ਸਰਕਾਰ ਨੇ ਵੀ ਦਿੱਤੀ ਮਨਜ਼ੂਰੀ

 

ਸ਼ਿਮਲਾ (ਵੀਓਪੀ ਬਿਊਰੋ) Veed, Himachal, latest news

ਹਿਮਾਚਲ ਪ੍ਰਦੇਸ਼ ਵਿੱਚ ਹੁਣ ਭੰਗ ਦੀ ਖੇਤੀ ਹੋਵੇਗੀ। ਇਸ ਲਈ ਉੱਥੋ ਦੀ ਸਰਕਾਰ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਮੀਟਿੰਗ ਧਰਮਸ਼ਾਲਾ ‘ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਹੈ। ਇਸ ਮੀਟਿੰਗ ਦੇ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਕ ਮੰਤਰੀ ਮੰਡਲ ਦੀ ਮੀਟਿੰਗ ‘ਚ ਭੰਗ ਦੀ ਖੇਤੀ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਮੀਟਿੰਗ ‘ਚ ਹਿਮਾਚਲ ਵਿੱਚ ਭੰਗ ਨੂੰ ਕਾਨੂੰਨੀ ਮਾਨਤਾ ਦੇਣ ਲਈ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕੀਤਾ ਗਿਆ। ਇਸ ਦੇ ਨਾਲ ਹੀ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਚੁਣਿਆ ਗਿਆ ਹੈ।

ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੀਆਂ ਵੱਖ-ਵੱਖ ਡਿਵੀਜ਼ਨਾਂ ਲਈ 50 ਬੋਲੈਰੋ ਕੈਂਪਰ ਵਾਹਨਾਂ ਨੂੰ ਪ੍ਰਵਾਨਗੀ ਦਿੱਤੀ ਗਈ। ਆਬਕਾਰੀ ਵਿਭਾਗ ਦੇ ਫੀਲਡ ਅਫਸਰਾਂ ਲਈ 100 ਬਾਈਕ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਬਾਈਕ ਨਾਜਾਇਜ਼ ਸ਼ਰਾਬ ਮਾਫੀਆ ਆਦਿ ‘ਤੇ ਸ਼ਿਕੰਜਾ ਕੱਸਣ ‘ਚ ਲਾਹੇਵੰਦ ਸਿੱਧ ਹੋਵੇਗੀ।

ਮੀਟਿੰਗ ਵਿਚ ਹੋਰ ਕਈ ਅਹਿਮ ਫੈਸਲੇ ਲਏ ਗਏ ਹਨ। ਮੰਤਰੀ ਮੰਡਲ ਨੇ ਬੀਡੀਓ ਦੀਆਂ 9 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 28 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

error: Content is protected !!