ਸ਼ੰਭੂ ਅੰਦੋਲਨ ‘ਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ, ਜੱਥੇਬੰਦੀ ਨੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਕੀਤੀ ਮੰਗ

ਸ਼ੰਭੂ ਅੰਦੋਲਨ ‘ਚ ਇੱਕ ਹੋਰ ਕਿਸਾਨ ਨੇ ਤੋੜਿਆ ਦਮ, ਜੱਥੇਬੰਦੀ ਨੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦੀ ਕੀਤੀ ਮੰਗ

Farmer, death, Punjab

ਸ਼ੰਭੂ (ਵੀਓਪੀ ਬਿਊਰੋ) ਕਰੀਬ ਇੱਕ ਸਾਲ ਤੋਂ ਸ਼ੰਭੂ ਅਤੇ ਖਨੌਰ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਚੱਲ ਰਿਹਾ ਕੇਂਦਰ ਸਰਕਾਰ ਖਿਲਾਫ ਰੋਹ ਲੈ ਕੇ ਬੈਠੇ ਕਿਸਾਨ ਨੂੰ ਲਗਭਗ ਇੱਕ ਸਾਲ ਹੋਣ ਵਾਲਾ ਹੈ। ਇਸ ਦੌਰਾਨ ਕਿਸਾਨਾਂ ਨੇ ਕਈ ਮੁਸੀਬਤਾਂ ਅਤੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਿੱਥੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਨੇ ਅਤੇ ਉਹਨਾਂ ਦਾ ਮਰਨ ਵਰਤ ਦੋ ਮਹੀਨਿਆਂ ਤੋਂ ਵੀ ਉੱਪਰ ਸਮੇਂ ਤੋਂ ਚੱਲ ਰਿਹਾ।

ਉੱਥੇ ਹੀ ਦੂਜੇ ਪਾਸੇ ਸ਼ੰਭੂ ਬਾਰਡਰ ਤੇ ਕਿਸਾਨ ਆਗੂ ਸਰਵਰ ਸਿੰਘ ਪੰਧੇਰ ਨੇ ਕਮਾਨ ਸੰਭਾਲੀ ਹੋਈ ਹੈ। ਇਸ ਦੌਰਾਨ ਇਹਨਾਂ ਕਿਸਾਨਾਂ ਨੇ ਕਈ ਵਾਰ ਦਿੱਲੀ ਕੂਚ ਕਰਨ ਦਾ ਪਲਾਨ ਬਣਾਇਆ ਪਰ ਹਰਿਆਣਾ ਸਰਕਾਰ ਨੇ ਹਰਿਆਣਾ ਪੁਲਿਸ ਦੀ ਮਦਦ ਨਾਲ ਕਈ ਵਾਰ ਇਹਨਾਂ ਦਾ ਪਲਾਨ ਫੇਲ ਕਰ ਦਿੱਤਾ ਹੁਣ ਖਬਰ ਸਾਹਮਣੇ ਆਈ ਹੈ ਕਿ ਸ਼ੰਭੂ ਬਾਰਡਰ ਤੇ ਧਰਨੇ ਤੇ ਬੈਠੇ ਇੱਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ ਹੈ ਤੁਹਾਨੂੰ ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਕਿ ਕਿਸੇ ਕਿਸਾਨ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋਈ ਹ ਇਸ ਤੋਂ ਪਹਿਲਾਂ ਵੀ ਕਈ ਕਿਸਾਨ ਸ਼ੰਭੂ ਬਾਰਡਰ ਤੇ ਆਪਣਾ ਦਮ ਤੋੜ ਚੁੱਕੇ ਨੇ ਇਹਨਾਂ ਵਿੱਚੋਂ ਕਈਆਂ ਨੂੰ ਕੁਦਰਤੀ ਮੌਤ ਅਤੇ ਕਈਆਂ ਨੇ ਸੁਸਾਈਡ ਵੀ ਕਰ ਲਿਆ ਹੈ।

ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਕਿਸਾਨ ਪ੍ਰਗਟ ਸਿੰਘ, ਜੋ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਗਏ ਸਨ, ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ। ਉਸ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ ਅਤੇ ਉਹ ਦੋ ਏਕੜ ਜ਼ਮੀਨ ਦਾ ਮਾਲਕ ਸੀ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਸਵੇਰੇ ਅਚਾਨਕ ਡਿੱਗ ਪਿਆ।

ਉਸਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਕੱਕੜ ਅੰਮ੍ਰਿਤਸਰ ਜ਼ਿਲ੍ਹੇ ਦਾ ਇੱਕ ਸਰਹੱਦੀ ਪਿੰਡ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 500000 ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

error: Content is protected !!