ਜ਼ਲਾਲਤ ਨਾ ਸਹਿੰਦਿਆ ਨੌਜਵਾਨ ਨੇ ਸਮਾਪਤ ਕੀਤੀ ਜੀਵਨ ਲੀਲਾ, 3 ਗੁੰਡਿਆਂ ਨੇ ਕੀਤੀਆਂ ਸਨ ਹੱਦਾਂ ਪਾਰ
Punjab, pathankot, suicide
ਵੀਓਪੀ ਬਿਊਰੋ- ਪਠਾਨਕੋਟ ਵਿਖੇ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਰ ਨੇ ਜ਼ਲਾਲਤ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਸਾਰਾ ਮਾਮਲਾ ਪਠਾਨਕੋਟ ਦੇ ਮੁਹੱਲਾ ਅੰਗੂਰਾਂ ਵਾਲਾ ਬਾਗ ਤੋਂ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਮੁਤਾਬਕ ਪਠਾਨਕੋਟ ਦੇ ਮੁਹੱਲਾ ਅੰਗੂਰਾਂ ਵਾਲਾ ਬਾਗ ਵਿਖੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨਾਲ ਕੁੱਟਮਾਰ ਕੀਤੀ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਨੂੰ ਜ਼ਲੀਲ ਵੀ ਕੀਤਾ। 34 ਸਾਲਾਂ ਨੌਜਵਾਨ ਨੇ ਉਕਤ ਗੱਲ ਨੂੰ ਲੈ ਕੇ ਫਾਹਾ ਲਗਾ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਵਾਲਿਆਂ ਨੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਦੇਖੀ ਅਤੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤਾ। ਇਸ ਮਾਮਲੇ ਸਬੰਧੀ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮੌਕੇ ‘ਤੇ ਪੁੱਜੀ ਪੁਲਿਸ ਨੇ ਜਦ ਪੂਰੇ ਮਾਮਲੇ ਦੀ ਜਾਂਚ ਕੀਤੀ ਤਾਂ ਖੁਲਾਸਾ ਹੋਇਆ ਕਿ ਮ੍ਰਿਤਕ ਨੌਜਵਾਨ ਦੇ ਨਾਲ ਕੱਲ੍ਹ ਮੁਹੱਲੇ ਦੇ ਤਿੰਨ ਨੌਜਵਾਨਾਂ ਵੱਲੋਂ ਮਾਰਕੁੱਟ ਕੀਤੀ ਗਈ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਨੂੰ ਜ਼ਲੀਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮ੍ਰਿਤਕ ਨੇ ਉਕਤ ਗੱਲ ਨੂੰ ਦਿਲ ‘ਤੇ ਲਗਾ ਲਿਆ ਅਤੇ ਆਪਣੀ ਜੀਵਨ ਲੀਲਾ ਫਾਹਾ ਲੈ ਕੇ ਸਮਾਪਤ ਕਰ ਲਈ। ਫਿਲਹਾਲ ਪੁਲਿਸ ਨੇ ਤਿੰਨ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਅਰਵਿੰਦਰ ਸਿੰਘ ਦੇ ਨਾਲ ਮੁਹੱਲੇ ਦੇ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਨੂੰ ਕਿਸੇ ਗੱਲ ਨੂੰ ਲੈ ਕੇ ਜ਼ਲੀਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਰਾਤ ਉਹ ਆਪਣੇ ਕਮਰੇ ਦੇ ਵਿੱਚ ਸੌਣ ਚਲਾ ਗਿਆ ਅਤੇ ਸਵੇਰੇ ਉਸਦੀ ਮ੍ਰਿਤਕ ਦੇਹ ਰੱਸੀ ਨਾਲ ਲਟਕਦੀ ਦੇਖੀ। ਇਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਅਤੇ ਉਹਨਾਂ ਨੇ ਪੁਲਿਸ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ।




