ਫਰਵਰੀ ਚੜ੍ਹਦੇ ਪੰਜਾਬ ‘ਚ ਪੈਣ ਲੱਗੀ ਸੰਘਣੀ ਧੁੰਦ, 1-2 ਦਿਨ ‘ਚ ਭਾਰੀ ਮੀਂਹ ਦੀ ਸੰਭਾਵਨਾ
ਜਲੰਧਰ (ਵੀਓਪੀ ਬਿਊਰੋ) Punjab, weather, rain ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਹੋਈ ਹੈ। ਇਸੇ ਦੌਰਾਨ ਇਸੇ ਦੌਰਾਨ ਦੱਸਿਆ ਗਿਆ ਹੈ ਕਿ ਇਹਨਾਂ ਦਿਨਾਂ ਤੋਂ ਪਹਿਲਾਂ ਭਾਰੀ ਧੁੰਦ ਵੀ ਪੰਜਾਬ ਵਿੱਚ ਦੇਖਣ ਨੂੰ ਮਿਲੇਗੀ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਧੁੰਦ ਪੈ ਰਹੀ ਹੈ, ਇਸ ਸੰਘਣੀ ਧੁੰਦ ਦੇ ਕਾਰਨ ਹੀ ਕਈ ਹਾਦਸੇ ਵੀ ਵਾਪਰ ਰਹੇ ਨੇ ਅੱਜ ਵੀ ਸਵੇਰ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਜਿੱਥੇ ਸੰਘਣੀ ਧੁੰਦ ਪਈ ਹੋਈ ਹੈ ਉਸ ਤੇ ਹੀ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਤੇਜ ਧੁੱਪ ਚੜੀ ਹੋਈ ਹੈ।
ਪੰਜਾਬ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਸੀ। ਸ਼ਨੀਵਾਰ ਸਵੇਰੇ ਪਟਿਆਲਾ ਅਤੇ ਲੁਧਿਆਣਾ ਵਿੱਚ ਵਿਜ਼ੀਬਿਲਟੀ ਸਿਰਫ਼ 20 ਮੀਟਰ ਦਰਜ ਕੀਤੀ ਗਈ। ਜਦੋਂ ਕਿ ਅੰਮ੍ਰਿਤਸਰ ਵਿੱਚ 500 ਮੀਟਰ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਠੰਢ ਵੀ ਵਧ ਗਈ ਹੈ। ਸ਼ਨੀਵਾਰ ਨੂੰ ਪੰਜਾਬ ਵਿੱਚ ਤਾਪਮਾਨ 2 ਡਿਗਰੀ ਘੱਟ ਗਿਆ, ਜੋ ਕਿ ਆਮ ਨਾਲੋਂ 1.8 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪਾਰਾ ਹੋਰ ਡਿੱਗ ਸਕਦਾ ਹੈ ਅਤੇ ਠੰਢ ਦੀ ਤੀਬਰਤਾ ਵਧ ਸਕਦੀ ਹੈ।
ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਪਾਰਾ 17.5 ਡਿਗਰੀ, ਲੁਧਿਆਣਾ ਵਿੱਚ 17.7, ਪਟਿਆਲਾ ਵਿੱਚ 20.6, ਗੁਰਦਾਸਪੁਰ ਵਿੱਚ 21.8, ਫਿਰੋਜ਼ਪੁਰ ਵਿੱਚ 16.9 ਅਤੇ ਸੰਗਰੂਰ ਵਿੱਚ 20.7 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ, ਲੁਧਿਆਣਾ ਵਿੱਚ 8.8 ਡਿਗਰੀ, ਪਟਿਆਲਾ ਵਿੱਚ 11.4 ਡਿਗਰੀ, ਫਰੀਦਕੋਟ ਵਿੱਚ 9.5 ਡਿਗਰੀ, ਗੁਰਦਾਸਪੁਰ ਵਿੱਚ 8.5 ਡਿਗਰੀ, ਐਸਬੀਐਸ ਨਗਰ ਵਿੱਚ 9.1 ਡਿਗਰੀ ਅਤੇ ਫਾਜ਼ਿਲਕਾ ਵਿੱਚ 8.9 ਡਿਗਰੀ ਦਰਜ ਕੀਤਾ ਗਿਆ।





