ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਕੇਂਦਰ ਸਰਕਾਰ ਨੇ ਦਿੱਤੀ ਜ਼ਮੀਨ!… MP ਚੰਨੀ ਨੇ ਕਿਹਾ- ਡਾ. ਸਾਬ੍ਹ ਨੂੰ ਭਾਰਤ ਰਤਨ ਦਿੱਤਾ ਜਾਵੇ

ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਕੇਂਦਰ ਸਰਕਾਰ ਨੇ ਦਿੱਤੀ ਜ਼ਮੀਨ!… MP ਚੰਨੀ ਨੇ ਕਿਹਾ- ਡਾ. ਸਾਬ੍ਹ ਨੂੰ ਭਾਰਤ ਰਤਨ ਦਿੱਤਾ ਜਾਵੇ

 

ਦਿੱਲੀ (ਵੀਓਪੀ ਬਿਊਰੋ) dr. Manmohan singh, channi, delhi, political


ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਯਾਦਗਾਰ ਬਣਾਉਣ ਨੂੰ ਲੈ ਕੇ ਬਹਿਸ ਛਿੜੀ ਹੋਈ ਹੈ। ਇਸ ਦੌਰਾਨ ਕਾਂਗਰਸ ਨੇ ਕੇਂਦਰ ਸਰਕਾਰ ਉੱਪਰ ਕਾਫੀ ਇਲਜ਼ਾਮ ਲਗਾਏ ਸਨ ਕਿ ਕੇਂਦਰ ਸਰਕਾਰਨ ਡਾ. ਮਨਮੋਹਨ ਸਿੰਘ ਨੂੰ ਦੇਹਾਂਤ ਤੋਂ ਬਾਅਦ ਵੀ ਬਣਦਾ ਸਨਮਾਨ ਨਹੀਂ ਦੇ ਰਹੀ। ਹੁਣ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਰਾਜਘਾਟ ਕੰਪਲੈਕਸ ਵਿੱਚ ਜ਼ਮੀਨ ਦੀ ਪੇਸ਼ਕਸ਼ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਕਾਰ ਪਰਿਵਾਰ ਵੱਲੋਂ ਟਰੱਸਟ ਬਣਾਉਣ ਦੀ ਉਡੀਕ ਕਰ ਰਹੀ ਹੈ ਤੇ ਟਰੱਸਟ ਬਣਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਸਰਕਾਰ ਯਾਦਗਾਰ ਬਣਾਉਣ ਲਈ ਟਰੱਸਟ ਨੂੰ 25 ਲੱਖ ਰੁਪਏ ਦੇਵੇਗੀ।

ਪਿਛਲੇ ਸਾਲ 26 ਦਸੰਬਰ ਨੂੰ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਨੇ ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁਕਵੀਂ ਜਗ੍ਹਾ ਨਾ ਲੱਭਣ ਲਈ ਸਰਕਾਰ ਦੀ ਆਲੋਚਨਾ ਕੀਤੀ ਸੀ। ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਕਾਂਗਰਸ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਕਦੇ ਵੀ ਪੀਵੀ ਨਰਸਿਮਹਾ ਰਾਓ ਦੀ ਯਾਦਗਾਰ ਨਹੀਂ ਬਣਾਈ।

ਇਸੇ ਦੇ ਨਾਲ ਹੀ ਅੱਜ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੀ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਾਫੀ ਸਵਾਲ-ਜਵਾਬ ਕੀਤੇ। ਇਸ ਦੌਰਾਨ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਲਈ ਭਾਰਤ ਰਤਨ ਦੀ ਮੰਗ ਕੀਤੀ। ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਭਾਰਤ ਨੇ ਤਰੱਕੀ ਕੀਤੀ ਪਰ ਅੰਤਿਮ ਸੰਸਕਾਰ ਦੇ ਸਮੇਂ ਉਸਨੂੰ ਉਹ ਸਤਿਕਾਰ ਨਹੀਂ ਮਿਲਿਆ ਜੋ ਮਿਲਣਾ ਚਾਹੀਦਾ ਸੀ। ਅਜਿਹੀ ਸਥਿਤੀ ਵਿੱਚ, ਉਹ ਹੁਣ ਭਾਰਤ ਰਤਨ ਦੇ ਹੱਕਦਾਰ ਬਣ ਜਾਂਦੇ ਹਨ।

ਚੰਨੀ ਨੇ ਜਲੰਧਰ ਦੇ ਸਥਾਨਕ ਮੁੱਦਿਆਂ, ਬਾਈਪਾਸ ਅਤੇ ਸ਼ਹਿਰ ਦੇ ਵਿਕਾਸ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕੁੰਭ ਦੌਰਾਨ ਭਗਦੜ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਕੁੰਭ ਮੇਲੇ ਵਿੱਚ ਭਗਦੜ ਮਾੜੇ ਪ੍ਰਬੰਧਾਂ ਕਾਰਨ ਹੋਈ। ਅਜਿਹੀ ਸਥਿਤੀ ਵਿੱਚ, ਸਰਕਾਰ ਨੂੰ ਸਦਨ ਵਿੱਚ ਮੁਆਫ਼ੀ ਮੰਗਣੀ ਚਾਹੀਦੀ ਹੈ।

error: Content is protected !!