ਫਰੀਦਕੋਟ ਦੇ ਇੱਕ ਪਿੰਡ ‘ਚੋਂ ਪੁਲਿਸ ਨੇ ਗ੍ਰਿਫ਼ਤਾਰ ਕੀਤੇ 38 ਲੋਕ, ਜਾਣੋ ਕੀ ਹੈ ਸਾਰਾ ਮਾਮਲਾ

ਫਰੀਦਕੋਟ (ਵੀਓਪੀ ਬਿਊਰੋ) Punjab, Fridkot, police
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਜੀ ਦੀ ਯੋਗ ਰਹਿਨੁਮਾਈ ਅਤੇ ਡਾ. ਪ੍ਰਗਿਆ ਜੈਨ ਫਰੀਦਕੋਟ ਐੱਸ.ਐੱਸ.ਪੀ. ਫਰੀਦਕੋਟ ਜੀ ਦੀ ਅਗਵਾਈ ਵਿੱਚ ਪਿੰਡ ਚੰਦਭਾਨ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਮਿਤੀ 05.02.2025 ਨੂੰ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਫੋਰਸ, ਜਿਸ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ, ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਅਤੇ ਸ਼੍ਰੀ ਸ਼ਮਸ਼ੇਰ ਸਿੰਘ ਡੀ.ਐਸ.ਪੀ(ਸਥਾਨਿਕ) ਫਰੀਦਕੋਟ ਪੁਲਿਸ ਫੋਰਸ ਸਮੇਤ ਪਿੰਡ ਚੰਦਭਾਨ ਵਿਖੇ ਮੌਜੂਦ ਸਨ। ਇਸ ਮੌਕੇ ‘ਤੇ ਸ਼੍ਰੀ ਹਰਪਾਲ ਸਿੰਘ ਨਾਇਬ ਤਹਿਸੀਲਦਾਰ ਡਿਊਟੀ ਮੈਜਿਸਟ੍ਰੇਟ, ਤਹਿਸੀਲ ਜੈਤੋ ਵੀ ਮੌਜੂਦ ਸਨ। ਪਿੰਡ ਚੰਦਭਾਨ ਵਿਖੇ ਕਰੀਬ 100/125 ਵਿਅਕਤੀਆਂ ਵੱਲੋਂ ਬੱਸ ਸਟੈਡ ਪਿੰਡ ਚੰਦਭਾਨ ਵਿਖੇ ਨਾਲੀ ਬਣਾਉਣ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਸੀ। ਇਸ ਦੀ ਅਗਵਾਈ ਕੁਲਦੀਪ ਸਿੰਘ ਅਤੇ ਉਸਦੀ ਪਤਨੀ ਅਮਨਦੀਪ ਕੌਰ ਮੌਜੂਦਾ ਸਰਪੰਚ ਪਿੰਡ ਚੰਦਭਾਨ ਕਰ ਰਹੇ ਸਨ ਤਾ ਵਕਤ ਕਰੀਬ 05 ਵਜੇ ਸ਼ਾਮ ਦਾ ਹੋਵੇਗਾ ਕਿ ਜਦ ਸਾਰਾ ਪ੍ਰਸ਼ਾਸ਼ਨ ਇਹਨਾਂ ਨੂੰ ਬੰਦ ਕੀਤੇ ਹਾਈਵੇ ਨੂੰ ਖੋਲ੍ਹਣ ਲਈ ਪਿਆਰ ਨਾਲ ਸਮਝਾ ਰਿਹਾ ਸੀ ਤਾਂ ਇਹਨੇ ਵਿੱਚ ਹੀ ਅਮਨਦੀਪ ਕੌਰ ਸਰਪੰਚ ਵੱਲੋਂ ਮੌਜੂਦ ਪਬਲਿਕ ਨੂੰ ਪੁਲਿਸ ਦੇ ਖਿਲਾਫ ਭੜਕਾਇਆ ਅਤੇ ਖੁਦ ਇੱਟ ਦਾ ਪੱਕਾ ਰੋੜਾ ਚੁੱਕ ਕੇ ਮਾਰਨ ਲੱਗੇ। ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।



