ਸਪੇਨ ਗਏ ਪੰਜਾਬੀ ਨੌਜਵਾਨ ਦੀ ਮੌ+ਤ, 6 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਅੰਮ੍ਰਿਤਸਰ (ਵੀਓਪੀ ਬਿਊਰੋ) Punjab, amritsar, Spain
ਘਰ ਦੀ ਮਾਲੀ ਹਾਲਾਤ ਸੁਧਾਰਨ ਅਤੇ ਚੰਗੇ ਭਵਿੱਖ ਲਈ ਲੱਖਾਂ ਰੁਪਏ ਲਾ ਕੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਉਥੇ ਹੀ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ 20 ਸਾਲਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ, ਜਿੱਥੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ। ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ।