ਰੋਹਿਤ ਸ਼ਰਮਾ ਦੇ ਤੂਫਾਨ ਨੇ ਫੇਰਿਆ ਅੰਗਰੇਜ਼ਾਂ ਦੀਆਂ ਉਮੀਦਾਂ ‘ਤੇ ਪਾਣੀ

ਰੋਹਿਤ ਸ਼ਰਮਾ ਦੇ ਤੂਫਾਨ ਨੇ ਫੇਰਿਆ ਅੰਗਰੇਜ਼ਾਂ ਦੀਆਂ ਉਮੀਦਾਂ ‘ਤੇ ਪਾਣੀ

ਦਿੱਲੀ (ਵੀਓਪੀ ਬਿਊਰੋ) ਭਾਰਤ ਨੇ ਇੰਗਲੈਂਡ ਦੇ ਖਿਲਾਫ ਟੀ-20 ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ ਵਿੱਚ ਵੀ ਜੇਤੂ ਲੀਡ ਬਣਾ ਲਈ ਹੈ।ਕੱਲ ਭਾਰਤ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਦੂਜਾ ਮੈਚ ਸ਼ਾਨਦਾਰ ਤਰੀਕੇ ਨਾਲ ਜਿੱਤ ਕੇ ਦੋ-ਜ਼ੀਰੋ ਨਾਲ ਜੇਤੂ ਲੀਡ ਬਣਾ ਲਈ ਹੈ। ਇਸ ਦੌਰਾਨ ਜਿੱਥੇ ਰੋਹਿਤ ਸ਼ਰਮਾ ਨੇ ਸ਼ਾਨਦਾਰ ਸੈਂਕੜਾ ਜੜਿਆ, ਉੱਥੇ ਹੀ ਪੰਜਾਬ ਦੇ ਸ਼ੁਭਮਨ ਗਿੱਲ ਨੇ ਵੀ ਸ਼ਾਨਦਾਰ ਪਾਰੀ ਖੇਡੀ ਹੈ।

ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਦੂਜਾ ਮੈਚ ਕਟਕ ਦੇ ਬਾਰਾਬਤੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ। ਟੀਮ ਇੰਡੀਆ ਨੇ ਇਹ ਮੈਚ ਆਸਾਨੀ ਨਾਲ 4 ਵਿਕਟਾਂ ਨਾਲ ਜਿੱਤ ਲਿਆ। ਮੈਚ ਵਿੱਚ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਦੀ ਟੀਮ ਨੇ 49.5 ਓਵਰਾਂ ਵਿੱਚ ਆਪਣੀਆਂ ਸਾਰੀਆਂ ਵਿਕਟਾਂ ਗੁਆ ਕੇ 304 ਦੌੜਾਂ ਬਣਾਈਆਂ। ਟੀਮ ਇੰਡੀਆ ਨੇ ਕਪਤਾਨ ਰੋਹਿਤ ਸ਼ਰਮਾ ਦੇ ਸੈਂਕੜੇ ਦੇ ਆਧਾਰ ‘ਤੇ ਇਹ ਮੈਚ ਆਸਾਨੀ ਨਾਲ ਜਿੱਤ ਲਿਆ।

error: Content is protected !!