ਕੈਨੇਡਾ ਗਏ 21 ਸਾਲਾ ਪੰਜਾਬੀ ਨੌਜਵਾਨ ਦੀ ਮੌ+ਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਕੈਨੇਡਾ ਗਏ 21 ਸਾਲਾ ਪੰਜਾਬੀ ਨੌਜਵਾਨ ਦੀ ਮੌ+ਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਸੰਗਰੂਰ (ਵੀਓਪੀ ਬਿਊਰੋ) Punjab, Canada, death

ਵਿਦੇਸ਼ਾਂ ਵਿੱਚ ਰੋਜ਼ਗਾਰ ਦੀ ਭਾਲ ਵਿੱਚ ਗਏ ਪੰਜਾਬੀਆਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਮਾੜੀ ਖਬਰ ਸਾਹਮਣੇ ਆਉਂਦੀ ਹੈ। ਜਿੱਥੇ ਇੱਕ ਪਾਸੇ ਅਮਰੀਕਾ ਗੈਰ ਕਾਨੂੰਨੀ ਭਾਰਤੀਆਂ ਨੂੰ ਵਾਪਸ ਭੇਜ ਰਿਹਾ ਹੈ, ਉੱਥੇ ਹੀ ਖਬਰਾਂ ਹਨ ਕਿ ਇੰਗਲੈਂਡ ਵੀ ਇਸੇ ਰਸਤੇ ਤੁਰ ਪਿਆ ਹੈ। ਇਸ ਦੇ ਨਾਲ ਹੀ ਕਈ ਪੰਜਾਬੀ ਨੌਜਵਾਨ ਜੋ ਵਿਦੇਸ਼ਾਂ ਵਿੱਚ ਹਨ ਕਦੇ-ਕਦੇ ਮੌਤ ਦੀ ਖਬਰ ਨਾਲ ਸਬੰਧਿਤ ਪਰਿਵਾਰਾਂ ਨੂੰ ਝੰਜੋੜ ਦਿੰਦੀ ਹੈ।

ਹੁਣ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਸੰਗਰੂਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। 21 ਸਾਲਾ ਨੌਜਵਾਨ ਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਪਰਿਵਾਰ ਨੂੰ ਮਿਲਦੇ ਹੀ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਸਾਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (21) ਪੁੱਤਰ ਲਿਵਰਤਾਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੰਗਰੂਰ ਦੇ ਪਿੰਡ ਖੇੜੀ ਖੁਰਦ ਦਾ ਰਹਿਣ ਵਾਲਾ ਸੀ।

ਮ੍ਰਿਤਕ ਨੌਜਵਾਨ 19 ਫਰਵਰੀ 2024 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਪਿਛਲੇ ਦਿਨ ਘਰੇਲੂ ਸਮਾਨ ਖਰੀਦਣ ਲਈ ਘਰੋਂ ਨਿਕਲਿਆ ਸੀ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਦੋਵੇਂ ਭੈਣਾਂ ਵੀ ਕੈਨੇਡਾ ਵਿੱਚ ਹਨ ਅਤੇ ਮ੍ਰਿਤਕ ਦਵਿੰਦਰ ਸਿੰਘ ਦੇ ਮਾਪੇ ਵੀ ਕੁਝ ਸਮਾਂ ਪਹਿਲਾਂ ਆਪਣੇ ਬੱਚਿਆਂ ਨੂੰ ਮਿਲਣ ਲਈ ਕੈਨੇਡਾ ਗਏ ਸਨ।

error: Content is protected !!