ਮਰਨ ਮਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਪੋਤਰੀ ਦੀ ਮੌ+ਤ

ਮਰਨ ਮਰਤ ‘ਤੇ ਬੈਠੇ ਜਗਜੀਤ ਡੱਲੇਵਾਲ ਦੀ ਪੋਤਰੀ ਦੀ ਮੌ+ਤ

ਵੀਓਪੀ ਬਿਊਰੋ-

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਦੀ ਰਿਸ਼ਤੇ ‘ਚ ਪੋਤਰੀ ਲੱਗਦੀ ਰਾਜਨਦੀਪ ਕੌਰ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਭੈਣ ਦੀ ਪੋਤਰੀ ਦੀ ਮੌਤ ਹੋ ਗਈ ਹੈ, ਜੋ ਕਿ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਰਾਜਨਦੀਪ ਕੌਰ ਗੁੜਗਾਓਂ ਦੇ ਮੈਡੀਕਲ ਕਾਲਜ ਵਿੱਚ ਡਾਕਟਰੀ ਪੜ੍ਹਾਈ ਕਰ ਰਹੀ ਸੀ।

 

ਇਸ ਸਬੰਧੀ ਜਗਜੀਤ ਸਿੰਘ ਡੱਲੇਵਾਲ ਦੇ ਸੋਸ਼ਲ ਮੀਡੀਆ ਪੇਜ ਤੋਂ ਪੋਸਟ ਕੀਤਾ ਗਿਆ ਹੈ ਕਿ ਸਰਦਾਰ ਜਗਜੀਤ ਸਿੰਘ ਜੀ ਡੱਲੇਵਾਲ ਨੂੰ ਗਹਿਰਾ ਸਦਮਾ । ਡੱਲੇਵਾਲ ਸਾਹਬ ਦੀ ਹੋਣਹਾਰ ਪੋਤਰੀ Rajandeep kaur ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ । ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਹਸਪਤਾਲ ਵਿਚ ਦਾਖਲ ਸਨ। ਕਲ੍ਹ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ । ਪੂਰੇ ਪਰਿਵਾਰ ਸਕੇ ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ ।

ਡੱਲੇਵਾਲ ਸਾਹਬ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਪ੍ਰਧਾਨ ਜੀ ਆਵਦੀਆਂ ਜ਼ਿੰਮੇਵਾਰੀਆਂ ਨੂੰ ਸਮਜਦੇ ਹੋਏ ਬੱਚੀ ਦੇ ਅੰਤਮ ਸੰਸਕਾਰ ਉੱਪਰ ਨਹੀਂ ਪਹੁੰਚ ਸਕੇ । ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਯੋਗ ਅਸਥਾਨ ਬਖਸ਼ਣ । ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

error: Content is protected !!